ਨਵੀਂ ਦਿੱਲੀ: ਪੁਰਾਣੀ ਦਿੱਲੀ ਦੇ ਹੌਜ਼ ਕਾਜ਼ੀ ਇਲਾਕੇ ਵਿਚ ਪਾਰਕਿੰਗ ਵਿਵਾਦ ਤੋਂ ਬਾਅਦ ਧਾਰਿਮਕ ਸਥਾਨ ਵਿੱਚ ਭੰਨਤੋੜ ਦੇ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਬੁੱਧਵਾਰ ਨੂੰ ਗ੍ਰਹਿ ਮੰਤਰਾਲੇ ਪੁੱਜੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ।
ਪੁਲਿਸ ਕਮਿਸ਼ਨਰ ਨੇ ਗ੍ਰਹਿ ਮੰਤਰੀ ਨੂੰ ਸਾਰੀ ਘਟਨਾ ਨਾਲ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਮਾਮਲੇ 'ਚ 4 ਲੋਕਾਂ ਦਾ ਗ੍ਰਿਫ਼ਤਾਰੀ ਕੀਤੀ ਗਈ ਹੈ। ਅਮਿਤ ਸ਼ਾਹ ਨੇ ਪੁਲਿਸ ਕਮਿਸ਼ਨਰ ਨੂੰ ਪਹਿਲੇ ਨਾਲੋ ਜ਼ਿਆਦਾ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਆਟੋ ਡਰਾਈਵਰ ਨਾਲ ਕੁੱਟਮਾਰ: ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨਸਾਫ਼ ਲਈ ਕੀਤੀ ਅਪੀਲ
ਦਿੱਲੀ ਪੁਲਿਸ ਕਮਿਸ਼ਨਰ ਅਮੁਲਿਆ ਪਟਨਾਇਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਇੱਕ ਰੂਟੀਨ ਬ੍ਰੀਫਿੰਗ ਸੀ। ਉਨ੍ਹਾਂ ਕਿਹਾ ਕਿ ਹੌਜ਼ ਕਾਜ਼ੀ ਵਿੱਚ ਹਾਲਾਤ ਹੁਣ ਕਾਬੂ ਵਿਚ ਹਨ ਅਤੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੁਰਾਣੀ ਦਿੱਲੀ ਦੇ ਹੌਜ਼ ਕਾਜ਼ੀ ਇਲਾਕੇ ਵਿਚ ਪਾਰਕਿੰਗ ਵਿਵਾਦ ਤੋਂ ਬਾਅਦ ਇੱਕ ਗੁੱਟ ਨੇ ਧਰਮਿਕ ਸਥਾਨ ਵਿੱਚ ਭੰਨਤੋੜ ਕੀਤੀ ਸੀ। ਘਟਨਾ ਦੇ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੋ ਗਿਆ ਸੀ। ਇਸ ਦੇ ਚਲਦਿਆਂ ਸੋਮਵਾਰ ਨੂੰ ਦੋਹਾਂ ਪੱਖਾਂ ਵਿੱਚ ਪਥਰਾਅ ਵੀ ਹੋਇਆ ਸੀ। ਦੱਸ ਦਈਏ ਕਿ ਹਾਲਾਤਾਂ ਨਾਲ ਨਜਿੱਟਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।