ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੀਤਾ ਸ਼ਿਫਟ - ਓਪੀ ਧਨਖੜ
ਹਾਲ ਹੀ ਵਿੱਚ ਅਨਿਲ ਵਿਜ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ। ਉਨ੍ਹਾਂ ਨੂੰ ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਫਿਰ ਅਨਿਲ ਵਿਜ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਰਾਤ ਨੂੰ ਰੋਹਤਕ ਪੀਜੀਆਈ ਵਿੱਚ ਸ਼ਿਫਟ ਕਰ ਦਿੱਤਾ ਗਿਆ। ਹੁਣ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਰੋਹਤਕ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿਗੜ ਗਈ ਹੈ। ਕੋਰੋਨਾ ਕਾਰਨ ਅਨਿਲ ਦੇ ਫੇਫੜਿਆਂ ਵਿੱਚ ਲਾਗ ਵੱਧ ਗਈ ਹੈ। ਗ੍ਰਹਿ ਮੰਤਰੀ ਨੂੰ ਹੁਣ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਦੱਸ ਦੱਈਏ ਕਿ ਹਾਲ ਹੀ ਵਿੱਚ ਅਨਿਲ ਵਿਜ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ। ਉਨ੍ਹਾਂ ਨੂੰ ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਫਿਰ ਅਨਿਲ ਵਿਜ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਰਾਤ ਨੂੰ ਰੋਹਤਕ ਪੀਜੀਆਈ ਵਿੱਚ ਸ਼ਿਫਟ ਕਰ ਦਿੱਤਾ ਗਿਆ। ਹੁਣ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਉਥੇ ਹੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਓਪੀ ਧਨਖੜ ਰੋਹਤਕ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਮਿਲਣ ਲਈ ਪੀਜੀਆਈ ਪਹੁੰਚੇ। ਉਨ੍ਹਾਂ ਕਿਹਾ ਕਿ ਰੋਹਤਕ ਪੀਜੀਆਈ ਦੇ ਨਾਲ ਏਮਜ਼ ਅਤੇ ਮੇਦਾਂਤਾ ਦੀ ਟੀਮ ਅਨਿਲ ਵਿਜ ਦੀ ਦੇਖਭਾਲ ਕਰ ਰਹੀ ਹੈ। ਧਨਖੜ ਨੇ ਕਿਹਾ ਕਿ ਅਨਿਲ ਵਿਜ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ, ਫਿਲਹਾਲ ਉਸ ਦੀਆਂ ਦਵਾਈਆਂ ਚੱਲ ਰਹੀਆਂ ਹਨ। ਅਨਿਲ ਵਿਜ ਨੂੰ ਲਾਗ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।