ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਦੇ ਚਾਰ ਨਵੇਂ ਮਾਮਲੇ ਉੜੀਸਾ, ਜੰਮੂ-ਕਸ਼ਮੀਰ, ਲੱਦਾਖ ਅਤੇ ਕੇਰਲ ਤੋਂ ਸਾਹਮਣੇ ਆਏ ਹਨ। ਭਾਰਤ ਵਿੱਚ ਹੁਣ ਤੱਕ ਕੁੱਲ 114 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 13 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ ਤੇ 2 ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 5200 ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਅਗਰਵਾਲ ਨੇ ਕਿਹਾ ਕਿ 31 ਮਾਰਚ ਤੱਕ ਸਵੀਮਿੰਗ ਪੂਲ, ਮਾਲ ਅਤੇ ਸਕੂਲ ਬੰਦ ਕੀਤੇ ਜਾਣ ਤਾਂ ਜੋ ਸੰਕਰਮਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਆਗਿਆ ਦੇਣਾ, ਜਨਤਕ ਆਵਾਜਾਈ ਦੀ ਘੱਟ ਵਰਤੋਂ, ਲੋਕਾਂ ਦਰਮਿਆਨ ਇੱਕ ਮੀਟਰ ਦੀ ਦੂਰੀ ਬਣਾਈ ਰੱਖਣ ਵਰਗੇ ਉਪਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਨਵੇਂ ਹੈਲਪਲਾਈਨ ਨੰਬਰ ਜਾਰੀ
ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਲਈ ਨਵੇਂ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਕੋਰੋਨਾ ਵਾਇਰਸ ਸੰਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਮਦਦ ਲਈ, ਇੱਕ ਨਵੇਂ ਨੰਬਰ - 1075 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੰਤਰਾਲੇ ਵੱਲੋਂ ਪਹਿਲਾਂ ਜਾਰੀ ਕੀਤਾ ਗਿਆ 01123978046 ਨੰਬਰ ਵੀ ਪ੍ਰਭਾਵਸ਼ਾਲੀ ਹੋਵੇਗੀ।
ਅਗਰਵਾਲ ਨੇ ਕਿਹਾ ਕਿ ਈਰਾਨ ਤੋਂ 53 ਵਾਪਸੀ ਦਾ ਚੌਥਾ ਜੱਥਾ ਅੱਜ ਭਾਰਤ ਪਹੁੰਚ ਗਿਆ ਹੈ। ਉਨ੍ਹਾਂ ਨੂੰ ਜੈਸਲਮੇਰ ਵਿੱਚ ਫੌਜ ਦੀ ਸਹੂਲਤ 'ਤੇ ਵੱਖਰਾ ਰੱਖਿਆ ਗਿਆ ਹੈ। ਲਵ ਅਗਰਵਾਲ ਨੇ ਕਿਹਾ ਕਿ ਯੂਰਪੀਅਨ ਯੂਨੀਅਨ, ਤੁਰਕੀ ਅਤੇ ਬ੍ਰਿਟੇਨ ਦੇ ਯਾਤਰੀਆਂ 'ਤੇ 18 ਮਾਰਚ 2020 ਤੋਂ ਪਾਬੰਦੀ ਲਗਾਈ ਜਾਏਗੀ।