ETV Bharat / bharat

ਵਿਸ਼ੇਸ਼ ਅਦਾਲਤ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਜਾਰੀ

author img

By

Published : Sep 10, 2020, 9:07 AM IST

Updated : Sep 10, 2020, 1:15 PM IST

ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਵਿੱਚ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਜਾਰੀ ਹੈ।

ਫ਼ੋਟੋ।
ਫ਼ੋਟੋ।

ਮੁੰਬਈ: ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਵਿਚ ਜਾਰੀ ਹੈ। ਇਨ੍ਹਾਂ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਮਾਮਲੇ ਨਾਲ ਜੁੜੇ ਡਰੱਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸ ਨੂੰ ਬੁੱਧਵਾਰ ਨੂੰ ਭਾਯਖਲਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਜਿੱਥੇ ਉਸ ਨੂੰ 22 ਸਤੰਬਰ ਤੱਕ ਬੰਦ ਰੱਖਿਆ ਜਾਵੇਗਾ।

ਰੀਆ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਵੱਲੋਂ ਅਦਾਲਤ 'ਚ 20 ਪੰਨਿਆਂ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸ ਦਈਏ ਕਿ ਐਨਸੀਬੀ ਦੇ ਸਾਹਮਣੇ ਲਗਾਤਾਰ ਤਿੰਨ ਦਿਨ ਰੀਆ ਚੱਕਰਵਰਤੀ ਦੀ ਪੇਸ਼ੀ ਤੋਂ ਬਾਅਦ ਫਿਲਮ ਇੰਡਸਟਰੀ ਵਿਚ ਨਸ਼ਿਆਂ ਦੀ ਵਰਤੋਂ ਬਾਰੇ ਕਈ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਐਂਟੀ-ਡਰੱਗਜ਼ ਏਜੰਸੀ-ਐਨਸੀਬੀ ਨੇ ਆਪਣੀ ਰਿਮਾਂਡ ਅਰਜ਼ੀ ਵਿਚ ਦੋਸ਼ ਲਾਇਆ ਹੈ ਕਿ ਰੀਆ ਅਤੇ ਉਸ ਦਾ ਭਰਾ ਸ਼ੌਵਿਕ ਇਕ ਡਰੱਗ ਸਿੰਡੀਕੇਟ ਦੇ ਸਰਗਰਮ ਮੈਂਬਰ ਸਨ।

ਐਨਸੀਬੀ ਦੇ ਡਾਇਰੈਕਟਰ ਜਨਰਲ (ਦੱਖਣੀ-ਪੱਛਮੀ ਜ਼ੋਨ) ਐਮ ਅਸ਼ੋਕ ਜੈਨ ਨੇ ਰੀਆ ਦੀ ਗ੍ਰਿਫਤਾਰੀ ਬਾਰੇ ਕਿਹਾ ਸੀ ਕਿ ਉਸ ਨੇ ਪੁੱਛਗਿੱਛ ਦੌਰਾਨ ਜੋ ਵੀ ਜਾਣਕਾਰੀ ਦਿੱਤੀ ਹੈ, ਉਹ ਉਸ ਦੀ ਗ੍ਰਿਫਤਾਰੀ ਲਈ ਕਾਫ਼ੀ ਹੈ।

ਦੱਸ ਦਈਏ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ 85 ਤੋਂ ਵੱਧ ਦਿਨ ਬੀਤ ਚੁੱਕੇ ਹਨ। ਸੀਬੀਆਈ 21 ਦਿਨਾਂ ਤੋਂ ਇਸ ਕੇਸ ਦੀ ਜਾਂਚ ਕਰ ਰਹੀ ਹੈ। ਅਦਾਕਾਰਾ ਰੀਆ ਚੱਕਰਵਰਤੀ 'ਤੇ ਸੁਸ਼ਾਂਤ ਦੇ ਪਿਤਾ ਵੱਲੋਂ ਇਸ ਮਾਮਲੇ' ਚ ਦੋਸ਼ੀ ਬਣਾਇਆ ਗਿਆ ਹੈ।

ਇਸ ਕੇਸ ਦੀ ਜਾਂਚ ਦੌਰਾਨ ਇਕ ਡਰੱਗ ਐਂਗਲ ਵੀ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਰੀਆ ਸਮੇਤ ਕਈ ਹੋਰ ਲੋਕ ਵੀ ਐਨਸੀਬੀ ਦੀ ਗ੍ਰਿਫ਼ਤ 'ਚ ਆ ਗਏ ਹਨ।

Last Updated : Sep 10, 2020, 1:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.