ETV Bharat / bharat

ਐਸਵਾਈਐਲ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਕੇਂਦਰ ਸਰਕਾਰ ਨੂੰ ਦਿੱਤਾ 4 ਮਹੀਨੇ ਦਾ ਸਮਾਂ - ਸੁਪਰੀਮ ਕੋਰਟ

ਸਤਲੁਜ-ਯਮਨਾ ਲਿੰਕ (ਐਸਵਾਈਐਲ) ਨਹਿਰ 'ਤੇ ਸਿਆਸਤ ਗਰਮਾ ਗਈ ਹੈ। ਐਸਵਾਈਐਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰਾ ਨੂੰ 4 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਫ਼ੋਟੋ
author img

By

Published : Sep 3, 2019, 9:48 AM IST

Updated : Sep 3, 2019, 12:56 PM IST

ਚੰਡੀਗੜ੍ਹ: ਸਤਲੁਜ-ਯਮਨਾ ਲਿੰਕ ਨਹਿਰ (ਐਸਵਾਈਐਲ) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਆਪਸੀ ਤਕਰਾਰ ਜਾਰੀ ਹੈ। ਇਸ ਮੁੱਦੇ 'ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ 4 ਮਹੀਨੇ ਦਾ ਸਮਾਂ ਦਿੱਤਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦਾ ਹੱਲ ਨਿਕਲਣਾ ਚਾਹਿਦਾ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ 3 ਮਹੀਨੇ ਦਾ ਸਮਾਂ ਮੰਗਿਆ ਸੀ। ਕੇਂਦਰ ਸਰਕਾਰ ਨੇ ਕਿਹਾ ਕਿ ਦੋਵਾਂ ਰਾਜਾਂ ਦੀਆਂ ਸਰਕਾਰਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉੱਥੇ ਹੀ ਹਰਿਆਣਾ ਸਰਕਾਰ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਅਜਿਹਾ ਨਾ ਹੋਵੇ ਕਿ ਇਹ ਮਾਮਲਾ ਚਲਦਾ ਹੀ ਰਹੇ।

ਇਹ ਮਾਮਲਾ ਕਾਫ਼ੀ ਸਾਲਾਂ ਤੋਂ ਚੱਲਦਾ ਆ ਰਿਹਾ ਹੈ। ਪੰਜਾਬ ਨੇ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਉੱਥੇ ਹਰਿਆਣਾ ਚਾਹੁੰਦਾ ਹੈ ਕਿ ਉਨ੍ਹਾਂ ਨੂੰ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਐਸਵਾਈਐਲ ਮੁੱਦਾ ਸੁਲਝਾਉਣ ਦੇ ਲਈ ਪਿਛਲੇ ਦਿਨੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਨਾਲ ਬੈਠਕ ਕੀਤੀ ਸੀ ਪਰ ਕੋਈ ਵੀ ਠੋਸ ਨਤੀਜਾ ਨਹੀਂ ਮਿਲਿਆ। ਬੈਠਕ ਤੋਂ ਬਾਅਦ ਇਸ ਮਾਮਲੇ 'ਤੇ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਆਪਣੇ ਸਟੈਂਡ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ।

ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਐਸਵਾਈਐਲ ਬਣਾਉਣ ਦੀ ਇਜਾਜ਼ਤ ਦਿੱਤੀ ਤਾਂ ਇਸ ਦਾ ਨੁਕਸਾਨ ਪੰਜਾਬ ਨੂੰ ਹੋਵੇਗਾ। ਕੈਪਟਨ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਕਮੀ ਹੈ। ਜੇਕਰ ਪੰਜਾਬ ਕੋਲ ਵਾਧੂ ਪਾਣੀ ਹੋਵੇ ਤਾਂ ਉਸ ਨੂੰ ਛਡਣ ਵਿੱਚ ਕੋਈ ਸਮੱਸਿਆ ਨਹੀਂ। ਉਨ੍ਹਾਂ ਨੇ ਆਸ ਜਤਾਈ ਕਿ ਹਰਿਆਣਾ ਸਰਕਾਰ ਵੀ ਉਨ੍ਹਾਂ ਦੀ ਪਾਣੀ ਦੀ ਸਮੱਸਿਆ ਨੂੰ ਸਮਝੇਗੀ। ਇਸ ਮਾਮਲੇ ਵਿੱਚ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਉਪਰ ਨਹੀਂ ਹੈ ਤੇ ਇਹ ਫ਼ੈਸਲਾ ਲਾਗੂ ਕਰਨਾ ਹੀ ਪਏਗਾ।

Intro:Body:Conclusion:
Last Updated : Sep 3, 2019, 12:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.