ਚੇੱਨਈ : ਤਾਮਿਲਨਾਡੂ 'ਚ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਤਾਮਿਲਨਾਡੂ ਅਤੇ ਕੇਰਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਵੱਲੋਂ ਤਾਮਿਲਨਾਡੂ ਅਤੇ ਕੇਰਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਮਛੇਰੀਆਂ ਨੂੰ ਸਮੁੰਦਰ 'ਚ ਨਾ ਜਾਣ ਦੀ ਹਿਦਾਇਤ ਦਿੱਤੀ ਗਈ ਹੈ।
ਭਾਰਤੀ ਮੌਸਮ ਵਿਭਾਗ ਚੇਨਈ ਮੁਤਾਬਕ ਰਾਤ ਦੇ ਸਮੇਂ ਚੇਨਈ ਦੇ ਕੁੱਝ ਹਿੱਸਿਆ ਵਿੱਚ ਆਸਮਾਨੀ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਪਿਆ। ਇਸ ਤੋਂ ਬਾਅਦ ਹਵਾ ਵਿੱਚ ਨਮੀ ਦੀ ਮਾਤਰਾ ਵੱਧ ਗਈ। ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਤੂਫ਼ਾਨ ਕਿਯਾਰ ਦੇ ਕਾਰਨ ਤਾਮਿਲਨਾਡੂ ਅਤੇ ਕੇਰਲ ਵਿੱਚ ਅਗਲੇ 24 ਘੰਟਿਆਂ ਦੇ ਦੌਰਾਨ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਭਾਰੀ ਮੀਂਹ ਪੈਣ ਦੇ ਖ਼ਦਸ਼ੇ ਕਾਰਨ ਮੌਸਮ ਵਿਭਾਗ ਵੱਲੋਂ ਦੋਹਾਂ ਸੂਬਿਆ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਸੰਮੁਦਰੀ ਤੱਟਾਂ ਉੱਤੇ ਨਾ ਜਾਣ ਦੀ ਹਿਦਾਇਤ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ ਅਤੇ ਕੇਰਲਾ ਤੋਂ ਇਲਾਵਾ ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ,ਕੇਰਲ ਅਤੇ ਆਂਧਰ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ ਕੁੱਝ ਥਾਵਾਂ ਉੱਤੇ ਵੀ ਮੀਂਹ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਤੇਲੰਗਾਨਾ, ਦੱਖਣੀ ਅਤੇ ਦੱਖਣੀ ਪੂਰਵੀ ਰਾਜਸਥਾਨ 'ਚ ਵੀ ਇੱਕ ਅਤੇ ਦੋ ਥਾਵਾਂ ਉੱਤੇ ਵੀ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : ਮਹਾਂਰਾਸ਼ਟਰ : ਭਾਜਪਾ ਵਿਧਾਇਕ ਦਲ ਦੀ ਬੈਠਕ ਅੱਜ
ਦੱਸਣਯੋਗ ਹੈ ਕਿ ਤਾਮਿਲਨਾਡੂ ਦੇ ਛੇ ਜ਼ਿਲ੍ਹਿਆਂ ਤਿਰੂਨੇਲਵੇਲੀ, ਤੁਟੀਕੋਰਿਨ, ਥੈਨੀ, ਨੀਰੂਧਨਗਰ, ਵੇਲੌਰ ਅਤੇ ਰਮਨਾਥਪੁਰਮ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕ ਭਾਰੀ ਮੀਂਹ ਨਾਲ ਜੁਝ ਰਹੇ ਹਨ। ਭਾਰੀ ਮੀਂਹ ਕਾਰਨ ਇਥੇ ਆਮ ਜਨਜੀਵਨ ਪ੍ਰਭਾਵਤ ਹੋਇਆ ਹੈ ਅਤੇ ਸੂਬਾ ਸਰਕਾਰ ਵੱਲੋਂ ਸਕੂਲ ਕਾਲੇਜ ਬੰਦ ਕਰ ਦਿੱਤੇ ਗਏ ਹਨ।