ETV Bharat / bharat

ਕੇਰਲ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 18 ਲੋਕਾਂ ਦੀ ਮੌਤ, ਕਈ ਬੇਘਰ - ਕੇਰਲ

ਕੇਰਲ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ ਜਿਸ ਕਾਰਨ ਲੋਕ ਬੇਘਰ ਹੋ ਗਏ ਹਨ। ਮੌਸਮ ਵਿਭਾਗ ਵੱਲੋਂ ਕੇਰਲ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਫ਼ੋਟੋ
author img

By

Published : Aug 9, 2019, 9:03 AM IST

Updated : Aug 9, 2019, 11:08 AM IST

ਨਵੀਂ ਦਿੱਲੀ: ਕੇਰਲ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ ਜਿਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ। ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ।

  • #KarnatakaFloods : Indian Air Force teams carry out flood relief operations in Belagavi. A total of 25 civilians have been rescued by winching from Roggi, Halolli, Udhagatti & Girdal. Around 475 food packets along with drinking water dropped in affected areas. pic.twitter.com/APLywWeDwV

    — ANI (@ANI) August 9, 2019 " class="align-text-top noRightClick twitterSection" data=" ">
ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 22,165 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਸੂਬੇ ਭਰ ਵਿੱਚ ਹੜ੍ਹ ਪ੍ਰਭਾਵਤ ਲੋਕਾਂ ਲਈ 315 ਕੈਂਪ ਸਥਾਪਤ ਕੀਤੇ ਗਏ ਹਨ। ਕਈ ਇਲਾਕਿਆਂ ਵਿੱਚ ਫ਼ਸੇ ਲੋਕਾਂ ਨੂੰ ਐਨਡੀਆਰਐਫ਼ ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਤੱਕ ਖ਼ਾਣ ਦੀਆਂ ਵਸਤਾਂ ਨੂੰ ਵੀ ਭੇਜਿਆ ਜਾ ਰਿਹਾ ਹੈ।

ਹੜ੍ਹ ਨਾਲ ਕੇਰਲ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਏਰਨਾਕੁਲਮ, ਤ੍ਰਿਸੂਰ, ਮਲਾਪੁਰਮ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਭਾਰੀ ਬਾਰਿਸ਼ ਹੋਈ। ਇਸ ਕਾਰਨ ਬਹੁਤ ਸਾਰੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਕੋਚੀ ਹਵਾਈ ਅੱਡੇ 'ਤੇ 11 ਅਗਸਤ ਤੱਕ ਸਾਰੀਆਂ ਹਵਾਈ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਭਾਰੀ ਮੀਂਹ ਕਾਰਨ ਕੇਰਲ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ ਵੀ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਕੇਰਲ ਦੇ ਤੱਟ ਦੇ ਨਾਲ ਲੱਗਦੇ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਕਾਰਨ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕੇਰਲ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ।

Intro:Body:

sa

Conclusion:
Last Updated : Aug 9, 2019, 11:08 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.