ETV Bharat / bharat

ਤਬਲੀਗੀ ਜਮਾਤ ਦੇ 36 ਵਿਦੇਸ਼ੀ ਮੈਂਬਰਾਂ ਨੂੰ ਘਰ ਭੇਜਣ 'ਚ ਮਦਦ ਕਰਨ ਅਧਿਕਾਰੀ: ਸੁਪਰੀਮ ਕੋਰਟ - Tabligi Jamaat

ਸੁਪਰੀਮ ਕੋਰਟ ਨੇ ਤਾਲਾਬੰਦੀ ਦੌਰਾਨ ਫੜੇ ਗਏ ਤਬਲੀਗੀ ਜਮਾਤ ਦੇ 36 ਵਿਦੇਸ਼ੀ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ ਹੈ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭੇਜਣ ਵਿੱਚ ਉਨ੍ਹਾਂ ਦੀ ਮਦਦ ਕਰਨਗੇ।

ਸੁਪਰੀਮ ਕੋਰਟ
ਸੁਪਰੀਮ ਕੋਰਟ
author img

By

Published : Dec 21, 2020, 4:05 PM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲੌਕਡਾਊਨ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਹਿਰਾਸਤ 'ਚ ਲਏ ਗਏ ਤਬਲੀਗੀ ਜਮਾਤ ਦੇ 36 ਵਿਦੇਸ਼ੀ ਨਾਗਰਿਕਾਂ ਦੀ ਘਰ ਵਾਪਸੀ ਲਈ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਨੋਡਲ ਅਧਿਕਾਰੀ ਨਾਲ ਮਿਲਣ ਨੂੰ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ ਭੇਜਿਆ ਜਾ ਸਕੇ। ਬੀਤੇ ਦਿਨੀਂ ਸਾਕੇਤ ਅਦਾਲਤ ਨੇ ਇਨ੍ਹਾਂ ਨੂੰ ਬਰੀ ਕਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇ ਕਿਸੇ ਵਿਦੇਸ਼ੀ ਨਾਗਰਿਕ ਨੂੰ ਵਾਪਸ ਪਰਤਣ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਉਸ ਵਿਅਕਤੀ ਦਾ ਵਕੀਲ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੇ ਦਫਤਰ ਤੱਕ ਪਹੁੰਚ ਸਕਦਾ ਹੈ, ਜਿਨ੍ਹਾਂ ਨੇ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਸਬੰਧਤ ਟਰਾਇਲ ਦੋ ਮਹੀਨਿਆਂ ਵਿੱਚ ਪੂਰਾ ਕਰਨ ਦੇ ਨਿਰਦੇਸ਼

ਤਿੰਨ ਜੱਜਾਂ ਦੇ ਬੈਂਚ ਨੇ ਇਹ ਹੁਕਮ ਤਬਲੀਗੀ ਜਮਾਤ ਦੇ 36 ਵਿਦੇਸ਼ੀ ਮੈਂਬਰਾਂ ਦੀ ਪਟੀਸ਼ਨ ਦੇ ਜਵਾਬ ਵਿੱਚ ਦਿੱਤਾ ਹੈ। ਸੁਣਵਾਈ ਦੌਰਾਨ, ਚੋਟੀ ਦੀ ਅਦਾਲਤ ਨੂੰ ਝਾਰਖੰਡ ਵਿੱਚ ਦਰਜ ਦੋ ਐਫਆਈਆਰਜ਼ ਬਾਰੇ ਵੀ ਦੱਸਿਆ ਗਿਆ, ਜਿਸ ‘ਤੇ ਇਹ ਕੇਸ ਅਜੇ ਵੀ ਵਿਚਾਰ ਅਧੀਨ ਹੈ। ਅਦਾਲਤ ਨੇ ਸਬੰਧਤ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਮੁਕੱਦਮਾ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇ। ਪਾਲਣਾ ਰਿਪੋਰਟ ਸੁਪਰੀਮ ਕੋਰਟ ਦੇ ਸਾਹਮਣੇ ਵੀ ਪੇਸ਼ ਕੀਤੀ ਜਾਣੀ ਚਾਹੀਦੀ ਹੈ।

ਸੁਣਵਾਈ ਦੌਰਾਨ ਸੀਨੀਅਰ ਵਕੀਲ ਸਲਮਾਨ ਖੁਰਸ਼ੀਦ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਿੱਤੀ ਗਈ ਮਦਦ ਅਤੇ ਅਪਰਾਧ ਦੇ ਰਿਕਾਰਡ ਨੂੰ ਰਿਕਾਰਡ ਕੀਤਾ ਜਾਵੇ। ਅਦਾਲਤ 5 ਜਨਵਰੀ 2021 ਨੂੰ ਮੁੜ ਕੇਸ ਦੀ ਸੁਣਵਾਈ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.