ਜੰਮੂ-ਕਸ਼ਮੀਰ: ਪੁਲਵਾਮਾ 'ਚ ਜਾਰੀ ਮੁਠਭੇੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁਠਭੇੜ 'ਚ ਹਿਜਬੁਲ ਕਮਾਂਡਰ ਰਿਆਜ਼ ਨਾਇਕੂ ਮਾਰਿਆ ਗਿਆ ਹੈ। ਅਵੰਤੀਪੋਰਾ ਦੇ ਸ਼ਾਰਸ਼ਾਲੀ ਅਤੇ ਬੇਗਪੁਰਾ 'ਚ ਦੋ ਵੱਖ-ਵੱਖ ਥਾਵਾਂ 'ਤੇ ਹੋਈ ਮੁਠਭੇੜ 'ਚ ਚਾਰ ਅੱਤਵਾਦੀ ਮਾਰੇ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਨੇ ਸ਼ਾਰਸ਼ਾਲੀ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ 'ਤੇ ਘੇਰਾਬੰਦੀ ਕਰ ਤਾਲਾਸ਼ੀ ਅਭਿਆਨ ਚਲਾਇਆ ਗਿਆ ਸੀ ਜਿਸ ਤੋਂ ਬਾਅਦ ਤਾਲਾਸੀ ਦੀ ਪ੍ਰਕਿਰਿਆ ਮੁਠਭੇੜ 'ਚ ਤਬਦੀਲ ਹੋ ਗਈ।
ਜ਼ਿਕਰਯੋਗ ਹੈ ਕਿ 8 ਜੁਲਾਈ 2016 ਨੂੰ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿੱਚ ਜਥੇਬੰਦੀ ਦੇ ਪੋਸਟਰ ਲਵਾਏ ਅਤੇ ਕਮਾਂਡਰ ਬੁਰਹਾਨ ਵਾਨੀ ਦੀ ਹੱਤਿਆ ਹੋਣ ਤੋਂ ਬਾਅਦ ਰਿਆਜ਼ ਨਾਇਕੂ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਦਾ ਅਹੁਦਾ ਸੰਭਾਲਿਆ ਸੀ।
ਰਾਸ਼ਟਰੀ ਰਾਈਫਲਜ਼ (ਆਰਆਰ), ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਅਤੇ ਸਥਾਨਕ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਦੁਆਰਾ ਸਾਂਝੇ ਆਪ੍ਰੇਸ਼ਨ ਦੇ ਨਾਲ ਪਿੰਡ ਨੂੰ ਸੀਲ ਕਰ ਦਿੱਤਾ ਹੈ।