ETV Bharat / bharat

ਕੋਰੋਨਾ ਮਹਾਂਮਾਰੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਜਰੀਵਾਲ ਅਤੇ ਐਲ.ਜੀ ਨਾਲ ਕੀਤੀ ਮੀਟਿੰਗ - ਦਿੱਲੀ ਸਰਕਾਰ

ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹਰ ਦਿਨ ਵੱਧ ਰਹੇ ਹਨ। ਇਸ ਲਾਗ ਨੂੰ ਰੋਕਣ ਲਈ ਸਰਕਾਰ ਕਈ ਕਦਮ ਚੁੱਕ ਰਹੀ ਹੈ। ਇਸ ਮਹਾਂਮਾਰੀ ਦੀ ਲਾਗ ਨੂੰ ਰੋਕਣ ਅਤੇ ਪ੍ਰਬੰਧਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ।

ਕੋਰੋਨਾ ਮਹਾਂਮਾਰੀ
ਅਮਿਤ ਸ਼ਾਹ ਨੇ ਕੇਜਰੀਵਾਲ ਅਤੇ ਐਲ.ਜੀ ਨਾਲ ਕੀਤੀ ਮੀਟਿੰਗ
author img

By

Published : Jun 22, 2020, 2:21 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਲਾਗ ਦੀ ਸਥਿਤੀ ਦਿਨੋਂ ਦਿਨ ਭਿਆਨਕ ਹੁੰਦੀ ਜਾ ਰਹੀ ਹੈ। ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੀਜੇ ਦਿਨ ਤਿੰਨ ਹਜ਼ਾਰ ਤੱਕ ਪਹੁੰਚ ਗਈ ਹੈ, ਜਦੋਂਕਿ ਕੁਲ ਅੰਕੜਾ 59 ਹਜ਼ਾਰ ਨੂੰ ਪਾਰ ਕਰ ਗਿਆ ਹੈ। ਦਿਨੋਂ ਦਿਨ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਅਤੇ ਦਿੱਲੀ ਸਰਕਾਰ ਦਰਮਿਆਨ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

ਇਸੇ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਸ਼ਾਮ ਨੂੰ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਉਪ ਰਾਜਪਾਲ ਅਨਿਲ ਬੈਜਲ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਕੇਂਦਰ ਅਤੇ ਦਿੱਲੀ ਨਾਲ ਜੁੜੇ ਕਈ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ। ਮੀਟਿੰਗ ਵਿੱਚ ਮੌਜੂਦਾ ਸਥਿਤੀ ਅਤੇ ਸਰਕਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਤੋਂ ਇਲਾਵਾ ਆਉਣ ਵਾਲੀਆਂ ਰਣਨੀਤੀਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬੈਠਕ ਵਿੱਚ ਟਰੇਸਿੰਗ ਨੂੰ ਵਧਾਉਣ ਦੇ ਤਰੀਕੇ 'ਤੇ ਧਿਆਨ ਕੇਂਦ੍ਰਤ ਕੀਤਾ ਗਿਆ। ਦੱਸ ਦੇਈਏ ਕਿ ਦਿੱਲੀ ਵਿੱਚ ਰੈਪਿਡ ਐਂਟੀਜੇਨ ਟੈਸਟਿੰਗ ਵੀ ਸ਼ੁਰੂ ਕੀਤੀ ਗਈ ਹੈ। ਇਸ ਦੇ ਜ਼ਰੀਏ ਦਿੱਲੀ ਦੇ ਸਾਰੇ ਕੰਟੇਨਮੇਂਟ ਜ਼ੋਨਾਂ ਵਿੱਚ ਵੱਡੇ ਪੱਧਰ 'ਤੇ ਸੰਪਰਕ ਟਰੇਸਿੰਗ ਕੀਤੀ ਜਾ ਰਹੀ ਹੈ ਅਤੇ ਨਿਰੰਤਰ ਟੈਸਟ ਕੀਤੇ ਜਾ ਰਹੇ ਹਨ। ਇਸ ਦਾ ਇੱਕ ਫਾਇਦਾ ਇਹ ਹੈ ਕਿ ਇਹ ਜਾਂਚ ਤੋਂ ਤੁਰੰਤ ਬਾਅਦ ਰਿਪੋਰਟ ਲਿਆਉਂਦਾ ਹੈ ਅਤੇ ਫਿਰ ਲਾਗ ਦੇ ਫੈਲਣ ਦੀ ਸੰਭਾਵਨਾ ਨੂੰ ਘਟਾਉਂਦਾ ਹੈ।

ਬੈਠਕ ਵਿੱਚ ਆਉਣ ਵਾਲੇ ਦਿਨਾਂ 'ਚ ਐਂਟੀਜਨ ਜਾਂਚ ਦੇ ਦਾਇਰੇ ਨੂੰ ਵਧਾਉਣ ਦੀ ਗੱਲ ਕੀਤੀ ਗਈ, ਨਾਲ ਹੀ ਵਧੇਰੇ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰੀ ਸਹੂਲਤਾਂ ਨੂੰ ਸਹੀਂ ਕਰਨ ਦਾ ਫੈਸਲਾ ਲਿਆ ਗਿਆ। ਇਸ ਵਿੱਚ ਹੁਣ ਮੁੱਖ ਤੌਰ 'ਤੇ ਕੋਵਿਡ ਹਸਪਤਾਲਾਂ ਦੇ ਨਾਲ-ਨਾਲ ਕੋਵਿਡ ਕੇਅਰ ਸੈਂਟਰ ਵੀ ਸ਼ਾਮਲ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.