ਨਵੀਂ ਦਿੱਲੀ: ਦੱਖਣੀ ਪੂਰਬੀ ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਥਾਣਾ ਦੇ ਇਲਾਕੇ ਮਥੁਰਾ ਰੋਡ ਵਿੱਚ ਸ਼ਨੀਵਾਰ ਤੜਕੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਵਿੱਚ ਇੱਕ ਦਰਜਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਯੂਪੀ ਰੋਡਵੇਜ਼ ਦੀ ਬੱਸ ਮਥੁਰਾ ਰੋਡ ਤੋਂ ਲੰਘ ਰਹੀ ਸੀ। ਉਸੇ ਸਮੇਂ ਉਹ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਐਂਬੂਲੈਂਸ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਵਿੱਚ ਅਗਲੀ ਕਾਰਵਾਈ ਕਰ ਰਹੀ ਹੈ।