ਹੈਦਰਾਬਾਦ: ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਦੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੀ ਜਨਤਾ 'ਚ ਭਾਰੀ ਰੋਸ ਹੈ। ਲੋਕਾਂ ਵੱਲੋਂ ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਸਰਕਾਰ ਤੋਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਪੀੜਤਾ ਦੇ ਪਰਿਵਾਰ ਅਤੇ ਉਸ ਦੇ ਪਿਤਾ ਨੇ ਆਪਣਾ ਦੁੱਖ ਬਿਆਨ ਕਰਦੇ ਹੋਏ ਮੁਲਜ਼ਮਾਂ ਵਿਰੁੱਧ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਕਾਨੂੰਨ ਤਾਂ ਬਣੇ ਹਨ ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ ਵੀ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਫਾਂਸੀ ਨਹੀਂ ਦਿੱਤੀ ਗਈ। ਜਦਕਿ ਹੁਣ ਤੱਕ ਇਸ ਮਾਮਲੇ ਦੇ ਦੋਸ਼ਿਆਂ ਨੂੰ ਫਾਂਸੀ ਦੇ ਦੇਣੀ ਚਾਹੀਦੀ ਸੀ।