ETV Bharat / bharat

ਮੈਂ ਖੇਤੀ ਸੁਧਾਰ ਬਿੱਲਾਂ ਦਾ ਡੱਟ ਕੇ ਵਿਰੋਧ ਕਰਾਂਗਾ: ਢੀਂਡਸਾ - ਹਰਸਿਮਰਤ ਕੌਰ ਬਾਦਲ

ਖੇਤੀ ਆਰਡੀਨੈਂਸਾਂ ਦੇ ਮੁੱਦੇ ਨੂੰ ਅਧਾਰ ਬਣਾ ਕੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦਿੱਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ(ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ।

I will vehemently oppose agriculture reform bills says Sukhdev Singh Dhindsa to etv Bharat
ਮੈਂ ਖੇਤੀ ਸੁਧਾਰ ਬਿੱਲਾਂ ਦਾ ਡੱਟ ਕੇ ਕਰਾਂਗਾ ਵਿਰੋਧ:ਢੀਂਡਸਾ
author img

By

Published : Sep 18, 2020, 4:21 PM IST

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਅਤੇ ਖੇਤੀ ਸੁਧਾਰ ਬਿੱਲਾਂ ਨੇ ਪੰਜਾਬ ਦੀ ਸਿਆਸਤ ਵਿੱਚ ਭਬੂਕਾ ਜਿਹਾ ਬਾਲ ਦਿੱਤਾ ਹੈ। ਪੰਜਾਬ ਭਰ ਵਿੱਚ ਕਿਸਾਨ, ਮਜ਼ਦੂਰ, ਆੜ੍ਹਤੀਏ ਅਤੇ ਆਮ ਲੋਕ ਕੇਂਦਰ ਸਰਕਾਰ ਦੇ ਇਨ੍ਹਾਂ ਫੈਸਲਿਆਂ ਵਿਰੁੱਧ ਸੜਕਾਂ 'ਤੇ ਹਨ। ਵੀਰਵਾਰ ਨੂੰ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕੌਮੀ ਜਮਹੂਰੀ ਗਠਜੋੜ ਦੀ ਸਭ ਤੋਂ ਪੁਰਾਣੀ ਭਾਈਵਲ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ 'ਚੋਂ ਬਾਹਰ ਬੁਲਾ ਲਿਆ ਹੈ। ਇਸ ਸਾਰੀ ਸਥਿਤੀ 'ਤੇ ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ(ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ।

ਮੈਂ ਖੇਤੀ ਸੁਧਾਰ ਬਿੱਲਾਂ ਦਾ ਡੱਟ ਕੇ ਕਰਾਂਗਾ ਵਿਰੋਧ:ਢੀਂਡਸਾ

ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਇਸ ਮਾਮਲੇ 'ਤੇ ਪਹਿਲਾਂ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਪੱਖੀ ਦੱਸਦਾ ਰਿਹਾ ਹੈ। ਉਨ੍ਹਾਂ ਕਿਹਾ ਬਾਦਲ ਪਰਿਵਾਰ ਨੇ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਅਸਤੀਫੇ ਦੇ ਮਾਮਲੇ ਵਿੱਚ ਅਕਾਲੀ ਦਲ ਮੌਕੇ ਤੋਂ ਖੁੰਝ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਬੀਬੀ ਬਾਦਲ ਨੇ ਕਿਸਾਨਾਂ ਅਤੇ ਪੰਜਾਬੀਆਂ ਦੇ ਵਿਰੋਧ ਦੇ ਦਬਾਅ ਹੇਠ ਆ ਕੇ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਜਦੋਂ ਇਹ ਸਭ ਕੁਝ ਹੋ ਰਿਹਾ ਸੀ, ਉਸ ਸਮੇਂ ਅਸਤੀਫ਼ਾ ਦੇਣਾ ਬਣਦਾ ਸੀ। ਉਨ੍ਹਾਂ ਕਿਹਾ ਹੁਣ ਇਸ ਅਸਤੀਫ਼ੇ ਨੂੰ ਦੁਨੀਆ ਡਰਾਮਾ ਹੀ ਸਮਝ ਰਹੀ ਹੈ।

'ਮੈਂ ਬਿੱਲਾਂ ਦਾ ਡੱਟ ਕੇ ਕਰਾਂਗਾ ਵਿਰੋਧ'

ਢੀਂਡਸਾ ਨੇ ਕਿਹਾ ਕਿ ਸਾਡੀ ਪਾਰਟੀ ਇਸ ਮਾਮਲੇ ਵਿੱਚ ਪਹਿਲੇ ਦਿਨ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਉਹ ਇਸ ਮਾਮਲੇ ਵਿੱਚ ਬਿੱਲਾਂ ਦੇ ਵਿਰੁੱਧ ਹੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਵੱਡੇ ਸੰਤਾਪ ਹੰਡਾਏ ਹਨ। ਉਨ੍ਹਾਂ ਕਿਹਾ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਕੇਂਦਰ ਸਕਰਾਰ ਨੂੰ ਮੁੜ ਪੰਜਾਬ ਨੂੰ ਇਮਤਿਹਾਨ ਵਿੱਚ ਨਹੀਂ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਨੇ ਦੇਸ਼ ਦਾ ਅੰਨ ਨਾਲ ਢਿੱਡ ਭਰਿਆ ਹੈ ਅਤੇ ਅੱਜ ਉਸੇ ਕਿਸਾਨ ਨਾਲ ਧੱਕਾ ਹੋ ਰਿਹਾ ਹੈ।

'ਅਕਾਲੀ ਦਲ ਨਾਲ ਨਹੀਂ ਕਰੇਗਾ ਕੋਈ ਸਮਝੌਤਾ'

ਅਕਾਲੀ ਦਲ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਤੇ ਧਾਰਮਿਕ ਮੁੱਦਿਆਂ 'ਤੇ ਲੜਦਾ ਸੀ ਪਰ ਅਕਾਲੀ ਦਲ ਨੇ ਇਨ੍ਹਾਂ ਦੋਵੇਂ ਮੁੱਦਿਆਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਮਾਹੌਲ ਇਸ ਤਰ੍ਹਾਂ ਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨਾਲ ਕੋਈ ਵੀ ਪਾਰਟੀ ਸਮਝੌਤਾ ਨਹੀਂ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.