ਨਵੀਂ ਦਿੱਲੀ: ਭਾਰਤੀ ਹਵਾਈ ਫ਼ੌਜ (ਆਈਏਐਫ਼) ਨੇ ਕਿਹਾ ਹੈ ਕਿ ਸੋਮਵਾਰ ਨੂੰ ਪਟਿਆਲਾ ਵਿੱਚ ਇੱਕ ਮਾਈਕਰੋ-ਲਾਈਟ ਜਹਾਜ਼ ਦੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਅਦਾਲਤ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ।
ਆਈਏਐਫ਼ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਦਾਲਤ ਨੂੰ ਆਦੇਸ਼ ਦਿੱਤੇ ਗਏ ਹਨ।" ਇਸ ਦੇ ਨਾਲ ਹੀ ਕਿਹਾ ਆਈਏਐਫ਼ ਕੈਪਟਨ ਜੀਐਸ ਚੀਮਾ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ।
ਜ਼ਿਕਰ ਕਰ ਦਈਏ ਕਿ ਕਪਤਾਨ ਜੀਐਸ ਚੀਮਾ ਇਸ ਦਰਦਨਾਕ ਹਾਦਸੇ ਵਿੱਚ ਆਪਣੀ ਜਾਨ ਤੋਂ ਹੱਥ ਧੋ ਬੈਠੇ, ਜਦੋਂ ਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਇੱਕ ਐਨਸੀਸੀ ਟ੍ਰੇਨੀ ਵਿਪਨ ਕੁਮਾਰ ਯਾਦਵ ਜ਼ਖਮੀ ਹੋ ਗਿਆ।
ਪੰਜਾਬ ਦੇ ਮੁੱਖ ਮੰਤਰੀ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਦੇ ਸੈਨਾ ਛਾਉਣੀ ਖੇਤਰ ਵਿੱਚ ਜਹਾਜ਼ ਦੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।