ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦਾ ਭਾਰਤ ਨੇ ਬਦਲਾ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਸਾਢੇ ਤਿੰਨ ਵਜੇ ਭਾਰਤੀ ਹਵਾਈ ਫ਼ੌਜ ਨੇ ਐੱਲਓਸੀ ਪਾਰ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਤੇ ਉਨ੍ਹਾਂ ਦੇ ਕੈਂਪ ਤਬਾਹ ਕਰ ਦਿੱਤੇ। 21 ਮਿੰਟਾਂ ਦੀ ਕਾਰਵਾਈ 'ਚ ਲਗਭਗ 300 ਅੱਤਵਾਦੀ ਢੇਰ ਕਰ ਦਿੱਤੇ ਗਏ।
ਜਾਣਕਾਰੀ ਅਨੁਸਾਰ, ਇਸ ਆਪ੍ਰੇਸ਼ਨ 'ਚ 12 ਮਿਰਾਜ 2000 ਫਾਈਟਰ ਜੈੱਟ ਦਾ ਇਸਤੇਮਾਲ ਕੀਤਾ ਗਿਆ ਹੈ। ਹਵਾਈ ਜਹਾਜ਼ਾਂ ਰਾਹੀਂ ਅੱਤਵਾਦੀਆਂ ਦੇ ਟਿਕਾਣਿਆਂ 'ਤੇ 1000 ਕਿਲੋਗ੍ਰਾਮ ਬੰਬ ਸੁੱਟੇ ਹਨ ਜਿਸ 'ਚ ਟੇਰਰ ਲਾਂਚ ਪੈਡ ਵੀ ਤਬਾਹ ਹੋ ਗਏ।
ਬਾਲਾਕੋਟ, ਚਕੌਟੀ ਅਤੇ ਕਈ ਇਲਾਕਿਆਂ 'ਤੇ ਹਮਲਾ ਕੀਤਾ ਗਿਆ ਹੈ ਜਿਸ 'ਚ ਜੈਸ਼ ਦੇ ਟਿਕਾਣਿਆਂ ਨੂੰ ਤਬਾਹ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।