ETV Bharat / bharat

ਠੰਡ ਵੱਧਣ ਕਾਰਨ ਮੌਸਮ ਵਿਭਾਗ ਵੱਲੋਂ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ, ਕਈ ਟ੍ਰੇਨਾਂ ਤੇ ਉਡਾਨਾਂ ਰੱਦ

ਪਹਾੜਾਂ 'ਤੇ ਬਰਫ਼ਬਾਰੀ, ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਸਾਰੇ ਉੱਤਰ ਭਾਰਤ 'ਚ ਠੰਡ ਵੱਧ ਗਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਸ਼ਨੀਵਾਰ ਨੂੰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਤੋਂ ਲੈ ਕੇ ਜੰਮੂ-ਕਸ਼ਮੀਰ ਵਿੱਚ ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

author img

By

Published : Dec 29, 2019, 8:15 AM IST

ਠੰਡ ਕਾਰਨ ਮੌਸਮ ਵਿਭਾਗ ਵੱਲੋਂ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ

ਨਵੀਂ ਦਿੱਲੀ: ਠੰਡ ਦਾ ਕਹਿਰ ਵੱਧਣ ਕਾਰਨ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ 1.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਦਸੰਬਰ ਮਹੀਨੇ 'ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ ਹੈ। ਠੰਡ ਦੇ ਕਾਰਨ ਖ਼ਰਾਬ ਹਲਾਤਾਂ ਨੂੰ ਵੇਖਦੇ ਹੋਏ ਭਾਰਤੀ ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਵਾਰ ਰਾਸ਼ਟਰੀ ਰਾਜਧਾਨੀ ਵਿੱਚ 31 ਦਸੰਬਰ ਨੂੰ ਨਵੇਂ ਸਾਲ ਦੀ ਸ਼ਾਮ ਮੌਕੇ ਵੀ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਉੱਤਰੀ ਭਾਰਤ ਅਤੇ ਕਸ਼ਮੀਰ ਘਾਟੀ ਦੇ ਪਹਾੜੀ ਇਲਾਕਿਆਂ 'ਚ ਸੰਘਣੀ ਬਰਫ਼ਬਾਰੀ ਹੋ ਸਕਦੀ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 10 ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।

ਭਾਰਤੀ ਮੌਸਮ ਵਿਭਾਗ ਠੰਡ ਕਾਰਨ ਖ਼ਰਾਬ ਹਲਾਤਾਂ ਨੂੰ ਵੇਖਦੇ ਹੋਏ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ 'ਚ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਬਿਹਾਰ ,ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਤੋਂ ਲੈ ਕੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਅਤੇ ਸ੍ਰੀਨਗਰ ਵਿੱਚ ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ 2 ਡਿਗਰੀ ਤਾਪਮਾਨ ਅਤੇ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਦੇ ਦ੍ਰਾਸ ਵਿਖੇ -28.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੱਧ ਪ੍ਰਦੇਸ਼ ਦੇ ਪਚਮੜੀ, ਇੱਕ ਪਹਾੜੀ ਸਟੇਸ਼ਨ ਤੇ ਤਾਪਮਾਨ 1.2 ਡਿਗਰੀ ਤੱਕ ਪਹੁੰਚ ਗਿਆ। ਉਥੇ ਹੀ ਦੂਜੇ ਪਾਸੇ ਰਾਜਸਥਾਨ 'ਚ ਸ਼ੇਖਾਵਤੀ ਵਿੱਚ ਘੱਟੋ- ਘੱਟ ਤਾਪਮਾਨ -4 ਡਿਗਰੀ ਦਰਜ ਕੀਤਾ ਗਿਆ।

ਠੰਡ ਵੱਧ ਜਾਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਝਰਨਾ ਜੰਮ ਗਿਆ ਹੈ। ਸ਼ਿਮਲਾ 'ਚ ਘੱਟੋ -ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਜੋ ਕਿ ਦਿੱਲੀ ਦੇ ਔਸਤਨ ਤਾਪਮਾਨ ਤੋਂ ਵੱਧ ਹੈ। ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ।

ਹੋਰ ਪੜ੍ਹੋ : ਸਾਲ ਦਾ ਸਭ ਤੋਂ ਠੰਡਾ ਦਿਨ ਬਣਿਆ 28 ਦਸੰਬਰ, ਪਹੁੰਚਿਆ ਪਾਰਾ 2.4 ਡਿਗਰੀ

ਸੰਘਣੀ ਧੁੰਦ ਅਤੇ ਜ਼ੀਰੋ ਵਿਜੀਬਿਲਟੀ ਦੇ ਕਾਰਨ, ਕਈ ਹਵਾਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਆਣ-ਜਾਣ ਵਾਲੀ ਕਈ ਉਡਾਨਾਂ ਦੇ ਰਾਹ ਬਦਲ ਦਿੱਤੇ ਗਏ ਹਨ। ਧੁੰਦ ਦੇ ਕਾਰਨ, ਦਿੱਲੀ ਆਣ-ਜਾਣ ਵਾਲੀਆਂ 24 ਰੇਲ ਗੱਡੀਆਂ ਦੇ ਵੀ ਰੂਟ ਬਦਲੇ ਗਏ ਸਨ। ਇਸ ਤੋਂ ਇਲਾਵਾ ਠੰਡ ਕਾਰਨ ਉੱਤਰ ਪ੍ਰਦੇਸ਼ 'ਚ ਹੁਣ ਤੱਕ 57 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰੀ ਠੰਡ ਦੇ ਵਿਚਕਾਰ ਹਵਾ ਪ੍ਰਦੂਸ਼ਣ ਨੇ ਵੀ ਸਥਿਤੀ ਨੂੰ ਹੋਰ ਖਰਾਬ ਕਰ ਦਿੱਤਾ ਹੈ। ਦਿੱਲੀ ਤੇ ਉੱਤਰ ਪ੍ਰਦੇਸ਼ ਸਣੇ ਕਈ ਸ਼ਹਿਰਾਂ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ ਖ਼ਰਾਬ ਹੋ ਗਈ ਹੈ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.