ਨਵੀਂ ਦਿੱਲੀ: ਸ਼ਨੀਵਾਰ ਨੂੰ ਸਮੂਹ ਮੰਤਰੀਆਂ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ 'ਤੇ ਬੈਠਕ ਹੋਈ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ। ਮੀਟਿੰਗ ਵਿੱਚ, ਰੱਖਿਆ ਖ਼ਰੀਦ ਨਾਲ ਸਬੰਧਤ ਸਿਫਾਰਸ਼ਾਂ ਲਈ ਇੱਕ ਕਮੇਟੀ ਬਣਾਈ ਗਈ ਹੈ।
ਮਹਿਬੂਬਾ ਮੁਫ਼ਤੀ ਦੀ ਧੀ ਨੇ ਕੇਂਦਰ ਨੂੰ ਲਿਖੀ ਚਿੱਠੀ, ਕਸ਼ਮੀਰੀਆਂ ਨੂੰ ਬਣਾਇਆ ਜਾਨਵਰ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਸੱਕਤਰ ਭਾਸਕਰ ਚੌਬੇ ਅਤੇ ਹਰਦੀਪ ਪੁਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲੈਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸੀ। ਇਸ ਦੇ ਮੱਦੇਨਜ਼ਰ ਮੋਬਾਈਲ-ਇੰਟਰਨੈਟ ਸੇਵਾ ਵੀ ਬੰਦ ਕਰ ਦਿੱਤੀ ਗਈ ਸੀ ਜੋ ਕੀ ਸ਼ਨੀਵਾਰ ਨੂੰ ਬਹਾਲ ਕਰ ਦਿੱਤੀ ਗਈ ਹੈ। ਇਸ ਬਾਰੇ ਸੂਬੇ ਦੇ ਗ੍ਰਹਿ ਸਕੱਤਰ ਦਾ ਕਹਿਣਾ ਸੀ ਕਿ ਹੌਲੀ-ਹੌਲੀ ਚੀਜ਼ਾਂ ਆਮ ਹੋ ਰਹੀਆਂ ਹਨ ਤੇ ਸਾਰੇ ਜੰਮੂ-ਕਸ਼ਮੀਰ 'ਚ ਮੋਬਾਈਲ ਸੇਵਾਵਾਂ, ਸਕੂਲ-ਕਾਲਜ, ਟਰਾਂਸਪੋਰਟ ਸੇਵਾ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ।