ਨਵੀਂ ਦਿੱਲੀ: ਸ਼ੁੱਕਰਵਾਰ ਸ਼ਾਮ ਨੂੰ ਨਾਰਾਜ਼ ਭੀੜ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰਨ ਮਗਰੋਂ ਦੇਸ਼ ਭਰ ਵਿੱਚ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕਰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।
-
Tweet Fake News.Get Caught.
— Raveesh Kumar (@MEAIndia) January 3, 2020 " class="align-text-top noRightClick twitterSection" data="
Delete Tweet. Repeat#Oldhabitsdiehard pic.twitter.com/MjFtzP0WHW
">Tweet Fake News.Get Caught.
— Raveesh Kumar (@MEAIndia) January 3, 2020
Delete Tweet. Repeat#Oldhabitsdiehard pic.twitter.com/MjFtzP0WHWTweet Fake News.Get Caught.
— Raveesh Kumar (@MEAIndia) January 3, 2020
Delete Tweet. Repeat#Oldhabitsdiehard pic.twitter.com/MjFtzP0WHW
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦੀ ਵੀਡੀਓ ਵਾਇਰਲ ਹੋਣ ਤੋਂ ਕੁੱਝ ਸਮਾਂ ਬਾਅਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੰਗਲਾਦੇਸ਼ ਦੀ ਹਿੰਸਾ ਦੀ ਇੱਕ ਪੁਰਾਣੀ ਵੀਡੀਓ ਨੂੰ ਟਵੀਟ ਕਰਦਿਆਂ ਕਿਹਾ, 'ਯੂਪੀ ਵਿੱਚ ਮੁਸਲਮਾਨਾਂ ਵਿਰੁੱਧ ਭਾਰਤੀ ਪੁਲਿਸ ਦਾ ਪ੍ਰੋਗਰਾਮ।'
ਪਰ, ਕੁੱਝ ਸਮਾਂ ਬਾਅਦ ਹੀ ਇਮਰਾਨ ਖਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤੀਆਂ ਤਿੰਨ ਵੀਡੀਓ ਨੂੰ ਹਟਾ ਦਿੱਤਾ। ਇਨ੍ਹਾਂ ਵੀਡੀਓ ਵਿੱਚ ਉਨ੍ਹਾਂ ਨੇ ਝੂਠਾ ਦਾਅਵਾ ਕੀਤਾ ਸੀ ਕਿ ਪੁਲਿਸ ਉੱਤਰ ਪ੍ਰਦੇਸ਼ ਵਿੱਚ ਮੁਸਲਮਾਨਾਂ ਵਿਰੁੱਧ ਕਾਰਵਾਈ ਕਰ ਰਹੀ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਨਾਰਾਜ਼ ਭੀੜ ਨੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ। ਮੁਢਲੀ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਕਥਿਤ ਤੌਰ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰ ਲਿਆ ਸੀ, ਜੋ ਕਿ ਗੁਰਦੁਆਰਾ ਦੇ ਪਾਠੀ ਦੀ ਧੀ ਹੈ। ਭੀੜ ਨੇ ਸ਼ੁੱਕਰਵਾਰ ਸ਼ਾਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਵਿੱਚ ਧਾਵਾ ਬੋਲ ਦਿੱਤਾ।