ਧਰਮਸ਼ਾਲਾ: ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਜਾਰੀ 3 ਮੈਚਾਂ ਦੀ ਵਨਡੇਅ ਸੀਰੀਜ਼ ਦਾ ਪਹਿਲਾ ਮੈਚ ਮੀਂਹ ਦੀ ਭੇਟ ਚੜ੍ਹ ਗਿਆ। ਵੀਰਵਾਰ ਨੂੰ ਐਚਪੀਸੀਏ ਸਟੇਡੀਅਮ 'ਚ ਹੋਣ ਵਾਲੇ ਇਸ ਮੈਚ ਨੂੰ ਮੀਂਹ ਕਾਰਨ ਟੌਸ ਤੋਂ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ। ਅਗਲਾ ਮੈਚ ਲਖਨਊ ਦੇ ਇਕਾਨਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
-
The 1st ODI between India and South Africa has been abandoned due to rains.#INDvSA pic.twitter.com/Oc5iO6q9dj
— BCCI (@BCCI) March 12, 2020 " class="align-text-top noRightClick twitterSection" data="
">The 1st ODI between India and South Africa has been abandoned due to rains.#INDvSA pic.twitter.com/Oc5iO6q9dj
— BCCI (@BCCI) March 12, 2020The 1st ODI between India and South Africa has been abandoned due to rains.#INDvSA pic.twitter.com/Oc5iO6q9dj
— BCCI (@BCCI) March 12, 2020
ਮੌਸਮ ਵਿਭਾਗ ਨੇ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ ਕਿ ਧਰਮਸ਼ਾਲਾ ਵਿੱਚ ਬੱਦਲ ਛਾਏ ਰਹਿਣਗੇ। ਇੰਨਾ ਹੀ ਨਹੀਂ ਮੌਸਮ ਵਿਭਾਗ ਨੇ 13 ਮਾਰਚ ਤੱਕ ਹਿਮਾਚਲ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਰਫ਼ਬਾਰੀ ਤੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਸੀ।
ਦੱਸਣਯੋਗ ਹੈ ਕਿ ਪਿਛਲੀ ਵਾਰ ਵੀ ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਜਦ ਇਸ ਮੈਦਾਨ 'ਤੇ ਆਹਮੋ-ਸਾਹਮਣੇ ਸਨ ਤਾਂ ਮੀਂਹ ਨੇ ਰੰਗ ਵਿੱਚ ਭੰਗ ਪਾ ਦਿੱਤੀ ਸੀ। ਟੀ-20 ਦੇ ਉਸ ਮੁਕਾਬਲੇ ਵਿੱਚ ਵੀ ਮੀਂਹ ਕਾਰਨ ਟੌਸ ਨਹੀਂ ਹੋ ਸਕਿਆ ਸੀ। ਹਾਲਾਂਕਿ ਐਚਪੀਸੀਏ ਪ੍ਰਬੰਧਨ ਦਾ ਦਾਅਵਾ ਹੈ ਕਿ ਉਹ ਹਰ ਤਰ੍ਹਾਂ ਦੇ ਹਾਲਾਤ ਲਈ ਤਿਆਰ ਹਨ ਤਾਂ ਜੋ ਮੈਚ ਦਾ ਸਫ਼ਲ ਪ੍ਰਬੰਧ ਹੋ ਸਕੇ।