ETV Bharat / bharat

ਭਾਰਤ-ਚੀਨ ਵਿਵਾਦ: ਹਿੰਸਕ ਝੜਪ ਵਿੱਚ 20 ਜਵਾਨ ਸ਼ਹੀਦ, 4 ਦੀ ਹਾਲਤ ਗੰਭੀਰ - india china war update

45 ਸਾਲਾਂ ਬਾਅਦ ਅਸਲ ਕੰਟਰੋਲ ਰੇਖਾ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ ਹਿੰਸਕ ਝੜਪ ਹੋ ਗਈ ਹੈ। ਹੁਣ ਤੱਕ 20 ਜਵਾਨ ਸ਼ਹੀਦ ਹੋ ਚੁੱਕੇ ਹਨ ਅਤੇ 4 ਦੀ ਹਾਲਤ ਗੰਭੀਰ ਹੈ। ਸੂਤਰਾਂ ਅਨੁਸਾਰ 43 ਚੀਨੀ ਸੈਨਿਕ ਮਾਰੇ ਗਏ ਹਨ। ਐਲਏਸੀ 'ਤੇ ਦਬਾਅ ਬਰਕਰਾਰ ਹੈ, ਹਾਲਾਂਕਿ ਦੋਵਾਂ ਪੱਖਾਂ ਵਿਚਕਾਰ ਗੱਲਬਾਤ ਕੂਟਨੀਤਕ ਅਤੇ ਸੈਨਿਕ ਪੱਧਰ 'ਤੇ ਜਾਰੀ ਹੈ।

ਫ਼ੋਟੋ।
ਫ਼ੋਟੋ।
author img

By

Published : Jun 17, 2020, 11:24 AM IST

ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਸੋਮਵਾਰ ਦੀ ਰਾਤ ਨੂੰ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤੀ ਫੌਜ ਦੇ ਇਕ ਕਰਨਲ ਸਣੇ 20 ਜਵਾਨ ਸ਼ਹੀਦ ਹੋ ਗਏ ਹਨ। 4 ਜ਼ਖਮੀ ਜਵਾਨਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਫ਼ੌਜ ਨੇ ਦੇਰ ਸ਼ਾਮ ਇੱਕ ਬਿਆਨ ਵਿੱਚ ਕਿਹਾ ਕਿ ਸਾਡੇ 17 ਸਿਪਾਹੀ, ਜੋ ਕਿ ਉਚਾਈ ਉੱਤੇ ਸਿਫਰ ਤੋਂ ਹੇਠਾਂ ਤਾਪਮਾਨ ਵਿੱਚ ਡਿਊਟੀ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ, ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਨਾਲ ਸ਼ਹੀਦ ਫੌਜੀਆਂ ਦੀ ਗਿਣਤੀ 20 ਹੋ ਗਈ ਹੈ। ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਚੀਨੀ ਪੱਖ ਦੇ ਸੈਨਿਕ ਵੀ ਇਸੇ ਅਨੁਪਾਤ ਵਿਚ ਮਾਰੇ ਗਏ ਹਨ।

ਸਾਲ 1967 ਵਿਚ ਨਾਥੂ ਲਾ ਵਿਚ ਹੋਈ ਝੜਪ ਤੋਂ ਬਾਅਦ ਦੋਵਾਂ ਫ਼ੌਜਾਂ ਵਿਚਾਲੇ ਇਹ ਸਭ ਤੋਂ ਵੱਡਾ ਟਕਰਾਅ ਹੈ। ਉਸ ਸਮੇਂ ਟਕਰਾਅ ਵਿੱਚ 80 ਭਾਰਤੀ ਸੈਨਿਕ ਮਾਰੇ ਗਏ ਸਨ ਅਤੇ 300 ਤੋਂ ਵੱਧ ਚੀਨੀ ਫੌਜੀ ਜਵਾਨ ਮਾਰੇ ਗਏ ਸਨ। ਇਸ ਖੇਤਰ ਵਿਚ ਦੋਵਾਂ ਪਾਸਿਆਂ ਤੋਂ ਨੁਕਸਾਨ ਉਸ ਸਮੇਂ ਹੋਇਆ ਹੈ ਜਦੋਂ ਸਰਕਾਰ ਦਾ ਧਿਆਨ ਕੋਵਿਡ -19 ਸੰਕਟ ਨਾਲ ਨਜਿੱਠਣ 'ਤੇ ਕੇਂਦਰਿਤ ਹੈ।

ਫ਼ੌਜ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਦੋਵਾਂ ਪਾਸਿਆਂ ਦੀਆਂ ਫੌਜਾਂ ਉਸ ਜਗ੍ਹਾ ਤੋਂ ਵਾਪਸ ਪਰਤ ਗਈਆਂ ਹਨ ਜਿਥੇ 15/16 ਜੂਨ ਦੀ ਰਾਤ ਨੂੰ ਗਲਵਾਨ ਖੇਤਰ ਵਿਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਝੜਪ ਹੋਈ ਸੀ।

ਇਸ ਵਿਚ ਇਹ ਨਹੀਂ ਦੱਸਿਆ ਗਿਆ ਹੈ ਕਿ ਕਿਵੇਂ ਜਾਨੀ ਨੁਕਸਾਨ ਹੋਇਆ ਹੈ ਅਤੇ ਦੋਵਾਂ ਧਿਰਾਂ ਵਿਚਾਲੇ ਕੋਈ ਗੋਲੀਬਾਰੀ ਹੋਣ ਦਾ ਕੋਈ ਜ਼ਿਕਰ ਨਹੀਂ ਹੈ। ਭਾਰਤੀ ਸੈਨਾ ਦੇ ਸੂਤਰਾਂ ਨੇ ਦੱਸਿਆ ਕਿ ਝੜਪ ਦੌਰਾਨ ਹਥਿਆਰਾਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਚੀਨੀ ਜਵਾਨਾਂ ਵੱਲੋਂ ਪੱਥਰਬਾਜ਼ੀ ਅਤੇ ਲੋਹੇ ਦੀਆਂ ਰਾਡਾਂ ਦੀ ਵਰਤੋਂ ਕਾਰਨ ਜਵਾਨ ਜ਼ਖ਼ਮੀ ਹੋਏ।

ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉੱਚ ਪੱਧਰੀ ਬੈਠਕ ਕੀਤੀ। ਬੈਠਕ ਨੇ ਪੂਰਬੀ ਲੱਦਾਖ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਹ ਸਮਝਿਆ ਜਾਂਦਾ ਹੈ ਕਿ ਭਾਰਤ ਨੇ 3500 ਕਿਲੋਮੀਟਰ ਦੀ ਸਰਹੱਦ ‘ਤੇ ਚੀਨ ਦੇ ਹਮਲਾਵਰ ਰਵੱਈਏ ਨਾਲ ਨਜਿੱਠਣ ਲਈ ਦ੍ਰਿੜ ਰੁਖ ਨਾਲ ਜਾਰੀ ਰਹਿਣ ਦਾ ਫੈਸਲਾ ਕੀਤਾ ਹੈ। ਚੀਨੀ ਹਵਾਈ ਸੈਨਾ ਦੀਆਂ ਵੱਡੀਆਂ ਗਤੀਵਿਧੀਆਂ ਵੇਖੀਆਂ ਗਈਆਂ ਹਨ। ਦੋਵਾਂ ਦੇਸ਼ਾਂ ਦੀਆਂ ਫੌਜਾਂ ਨੇ ਇਸ ਝੜਪ ਦੀ ਥਾਂ 'ਤੇ ਵੱਡੇ ਪੱਧਰ ਉੱਤੇ ਗੱਲਬਾਤ ਕੀਤੀ ਹੈ।

ਸਮਝੌਤੇ ਨੂੰ ਤੋੜਿਆ: ਵਿਦੇਸ਼ ਮੰਤਰਾਲਾ

ਭਾਰਤ ਨੇ ਕਿਹਾ ਕਿ ਪੂਰਬੀ ਲੱਦਾਖ ਵਿੱਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਹੋਈ ਹਿੰਸਕ ਝੜਪ ਦਾ ਕਾਰਨ ਚੀਨੀ ਪੱਖ ਵੱਲੋਂ ਖੇਤਰ ਵਿੱਚ ‘ਇਕਪਾਸੜ ਸਥਿਤੀ ਨੂੰ ਬਦਲਣ’ ਦੀ ਕੋਸ਼ਿਸ਼ ਕਾਰਨ ਹੋਇਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜੇਕਰ ਚੀਨੀ ਪੱਖ ਪਿਛਲੇ ਸਮੇਂ ਵਿੱਚ ਚੋਟੀ ਦੇ ਪੱਧਰ ਤੇ ਇਸ ਦਾ ਗੰਭੀਰਤਾ ਨਾਲ ਪਾਲਣ ਕਰਦਾ ਤਾਂ ਦੋਵਾਂ ਧਿਰਾਂ ਨੂੰ ਹੋਏ ਨੁਕਸਾਨ ਤੋਂ ਬਚਾਅ ਕੀਤਾ ਜਾ ਸਕਦਾ ਸੀ।

ਕੂਟਨੀਤਿਕ ਗੱਲਬਾਤ ਰਾਹੀਂ ਪੂਰਬੀ ਲੱਦਾਖ ਵਿਚ ਸਰਹੱਦੀ ਖੇਤਰ ਵਿਚ ਤਣਾਅ ਘੱਟ ਕਰਨ ਲਈ ਵਿਚਾਰ ਵਟਾਂਦਰੇ ਚੱਲ ਰਹੇ ਹਨ ਅਤੇ 6 ਜੂਨ ਨੂੰ ਸੀਨੀਅਰ ਕਮਾਂਡਰਾਂ ਵਿਚ ਸਾਰਥਕ ਗੱਲਬਾਤ ਹੋਈ। ਮੰਤਰਾਲੇ ਨੇ ਕਿਹਾ ਕਿ ਦੋਵੇਂ ਧਿਰਾਂ ਨੇ ਤਣਾਅ ਨੂੰ ਦੂਰ ਕਰਨ ਦੀ ਪਰਕਿਰਿਆ 'ਤੇ ਸਹਿਮਤੀ ਜਤਾਈ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਤੋਂ ਬਾਅਦ ਸਮੂਹ ਕਮਾਂਡਰਾਂ ਨੇ ਉੱਚ ਪੱਧਰ 'ਤੇ ਪਹੁੰਚੀ ਸਹਿਮਤੀ ਦੇ ਅਧਾਰ 'ਤੇ ਫੈਸਲੇ ਨੂੰ ਲਾਗੂ ਕਰਨ ਲਈ ਕਈ ਮੀਟਿੰਗਾਂ ਕੀਤੀਆਂ। ਸਾਨੂੰ ਉਮੀਦ ਸੀ ਕਿ ਅਜਿਹਾ ਸੁਚਾਰੂ ਢੰਗ ਨਾਲ ਹੋਵੇਗਾ, ਪਰ ਚੀਨੀ ਪੱਖ ਗਲਵਾਨ ਘਾਟੀ ਵਿਚ ਅਸਲ ਕੰਟਰੋਲ ਰੇਖਾ ਬਾਰੇ ਸਹਿਮਤੀ ਤੋਂ ਹਟ ਗਿਆ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਸਰਹੱਦੀ ਪ੍ਰਬੰਧਨ 'ਤੇ ਇਕ ਜ਼ਿੰਮੇਵਾਰ ਨਜ਼ਰੀਆ ਜ਼ਾਹਰ ਕਰਦਿਆਂ, ਭਾਰਤ ਸਪਸ਼ਟ ਤੌਰ 'ਤੇ ਵਿਸ਼ਵਾਸ ਕਰਦਾ ਹੈ ਕਿ ਸਾਡੀਆਂ ਸਾਰੀਆਂ ਗਤੀਵਿਧੀਆਂ ਹਮੇਸ਼ਾਂ ਐਲਏਸੀ (ਅਸਲ ਕੰਟਰੋਲ ਦੀ ਲਾਈਨ) ਦੇ ਭਾਰਤੀ ਪੱਖ 'ਤੇ ਰਹੀਆਂ ਹਨ।

ਭਾਰਤ ਨੂੰ ਹੀ ਠਹਿਰਾਇਆ ਜ਼ਿੰਮੇਵਾਰ

ਚੀਨ ਦੀ ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਚੀਨੀ ਫੌਜ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਕਿ ਗਲਵਨ ਘਾਟੀ ਖੇਤਰ ਉੱਤੇ ਇਸ ਦੀ ਹਮੇਸ਼ਾਂ ਹਕੂਮਤ ਰਹੀ ਹੈ ਅਤੇ ਦੋਸ਼ ਲਾਇਆ ਗਿਆ ਕਿ ਭਾਰਤੀ ਸੈਨਿਕਾਂ ਨੇ ਜਾਣਬੁੱਝ ਕੇ ਭੜਕਾਊ ਹਮਲੇ ਕੀਤੇ, ਜਿਸ ਕਾਰਨ ਗੰਭੀਰ ਟਕਰਾਅ ਹੋਇਆ ਅਤੇ ਫੌਜੀ ਜ਼ਖਮੀ ਹੋਏ।

ਅਮਰੀਕਾ ਨੇ ਕਿਹਾ, ਸਥਿਤੀ ਉੱਤੇ ਸਾਡੀ ਨਜ਼ਰ ਹੈ

ਅਮਰੀਕੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਕਿਹਾ, "ਅਸੀਂ ਅਸਲ ਕੰਟਰੋਲ ਰੇਖਾ 'ਤੇ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।"

ਉਨ੍ਹਾਂ ਕਿਹਾ, "ਭਾਰਤੀ ਫੌਜ ਨੇ ਕਿਹਾ ਹੈ ਕਿ ਉਸ ਦੇ 20 ਜਵਾਨ ਮਾਰੇ ਗਏ ਹਨ, ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹਾਂ।"

ਬੁਲਾਰੇ ਨੇ ਕਿਹਾ ਕਿ ਭਾਰਤ ਅਤੇ ਚੀਨ ਦੋਵਾਂ ਨੇ ਤਣਾਅ ਘਟਾਉਣ ਦੀ ਇੱਛਾ ਜ਼ਾਹਰ ਕੀਤੀ ਹੈ ਅਤੇ ਅਮਰੀਕਾ ਮੌਜੂਦਾ ਸਥਿਤੀ ਦੇ ਸ਼ਾਂਤੀਪੂਰਨ ਹੱਲ ਲਈ ਸਮਰਥਨ ਕਰਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.