ਨਵੀਂ ਦਿੱਲੀ: ਭਾਰਤ ਕੋਰੋਨਾ ਵਾਇਰਸ ਨਾਲ ਪੂਰਨ ਵਿਸ਼ਵਾਸ ਅਤੇ ਏਕਤਾ ਨਾਲ ਲੜ ਰਿਹਾ ਹੈ, ਜਿਸ ਦੇ ਬਾਵਜੂਦ ਵੀ ਇਹ ਭਿਆਨਕ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਕੋਰੋਨਾਵਾਇਰਸ ਕਾਰਨ ਭਾਰਤ ਵਿੱਚ ਹੁਣ ਤੱਕ 779 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੰਕਰਮਿਤ ਮਾਮਲਿਆਂ ਦੀ ਗਿਣਤੀ 24942 ਹੋ ਗਈ ਹੈ।
ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਭਰ ਵਿੱਚ ਕੋਰੋਨਾ ਦੇ 1490 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 56 ਲੋਕਾਂ ਦੀ ਮੌਤ ਹੋ ਗਈ ਹੈ। ਇਹ ਭਾਰਤ ਵਿੱਚ 24 ਘੰਟਿਆਂ 'ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਹਾਲਾਂਕਿ, ਹੁਣ ਤੱਕ 5210 ਮਰੀਜ਼ ਇਸ ਖ਼ਤਰਨਾਕ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਭੁੱਖੇ ਮਰਨ ਦੀ ਕਗਾਰ 'ਤੇ ਪ੍ਰਵਾਸੀ ਕਾਰੀਗਰ, ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ਦੇ 33 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਗਿਆ ਹੈ। ਕੋਵਿਡ-19 ਤੋਂ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਮਹਾਰਾਸ਼ਟਰ ਵਿੱਚ ਹੁਣ ਤੱਕ 301 ਮੌਤਾਂ ਹੋਈਆਂ ਹਨ, ਜਦੋਂ ਕਿ ਮੱਧ ਪ੍ਰਦੇਸ਼ ਵਿੱਚ ਇਸ ਵਾਇਰਸ ਨਾਲ 92 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਗੁਜਰਾਤ ਵਿੱਚ ਲਾਗ ਕਾਰਨ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਕਾਫ਼ੀ ਮੌਤਾਂ ਹੋ ਚੁੱਕੀਆਂ ਹਨ। ਦਿੱਲੀ ਵਿੱਚ ਮੌਤਾਂ ਦੀ ਗਿਣਤੀ 127 ਤੱਕ ਪਹੁੰਚ ਗਈ ਹੈ ਅਤੇ ਉੱਤਰ ਪ੍ਰਦੇਸ਼ ਵਿੱਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 6868 ਕੇਸ ਦਰਜ ਕੀਤੇ ਗਏ ਹਨ, ਜਦੋਂ ਕਿ ਗੁਜਰਾਤ ਵਿੱਚ 2815 ਅਤੇ ਦਿੱਲੀ ਵਿੱਚ 2514 ਮਾਮਲੇ ਦਰਜ ਕੀਤੇ ਗਏ ਹਨ।