ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 5 ਦਿਨਾਂ 'ਚ 23 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 3726 ਮੌਤਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 6568 ਮਰੀਜ਼ ਵਧੇ।
ਜਾਣਕਾਰੀ ਲਈ ਦੱਸ ਦਈਏ ਕਿ ਦੇਸ਼ ਦੇ ਕੁੱਲ ਮਰੀਜ਼ਾਂ ਦਾ 73 ਪ੍ਰਤੀਸ਼ਤ ਹਿੱਸਾ ਸਿਰਫ਼ 4 ਰਾਜਾਂ ਮਹਾਰਾਸ਼ਟਰ, ਗੁਜਰਾਤ, ਦਿੱਲੀ ਅਤੇ ਰਾਜਸਥਾਨ ਵਿੱਚ ਹੈ। ਮਹਾਰਾਸ਼ਟਰ ਵਿੱਚ ਸ਼ੁਕਰਵਾਰ ਨੂੰ 2940 ਨਵੇਂ ਮਾਮਲੇ ਸਾਹਮਣੇ ਆਏ ਅਤੇ ਰਾਜ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 44 ਹਜ਼ਾਰ ਤੋਂ ਪਾਰ ਹੋ ਗਈ ਹੈ।
ਇਹ ਵੀ ਪੜ੍ਹੋ: ਕਰਾਚੀ: ਰਿਹਾਇਸ਼ੀ ਇਲਾਕੇ 'ਚ ਜਹਾਜ਼ ਹੋਇਆ ਕ੍ਰੈਸ਼, ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਲਾਗ ਦੇ ਵਿਰੁੱਧ ਹਾਈਡ੍ਰੋਕਲੋਰੋਕੁਈਨ (ਐਚਸੀਕਿਊ) ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਕੇਂਦਰ ਸਰਕਾਰ ਵੱਧ ਖ਼ਤਰੇ ਵਾਲੇ ਜ਼ੋਨ ਵਿੱਚ ਡਿਊਟੀ ਕਰ ਰਹੇ ਸਿਹਤ ਕਰਮਚਾਰੀਆਂ ਅਤੇ ਹੋਰ ਕੋਰੋਨਾ ਯੋਧਿਆਂ ਲਈ ਇੱਕ ਰੋਕਥਾਮ ਉਪਾਅ ਵਜੋਂ ਐਚਸੀਕਿਊ ਦੀ ਵਰਤੋਂ ਕਰੇਗੀ। ਨੈਸ਼ਨਲ ਟਾਸਕ ਫੋਰਸ ਨੇ ਪਾਇਆ ਹੈ ਕਿ ਦਿੱਲੀ ਏਮਜ਼ ਸਮੇਤ ਹੋਰ ਹਸਪਤਾਲਾਂ ਵਿੱਚ ਐਚਸੀਕਿਊ ਦੀਆਂ ਗੋਲੀਆਂ ਲੈਣ ਵਾਲੇ ਸਿਹਤ ਕਰਮਚਾਰੀਆਂ ਨੂੰ ਲਾਗ ਦਾ ਘੱਟ ਖ਼ਤਰਾ ਹੈ।