ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 4 ਦਿਨਾਂ 'ਚ 17 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 18 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 3584 ਮੌਤਾਂ ਹੋ ਚੁੱਕੀਆਂ ਹਨ।
ਪਿਛਲੇ 10 ਦਿਨਾਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਦੌਰਾਨ ਸਭ ਤੋਂ ਵੱਧ 1341 ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਨੂੰ 147 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ। ਮਹਾਰਾਸ਼ਟਰ ਵਿੱਚ ਕੋਰੋਨਾ ਕਾਰਨ 1454 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਠਾਣੇ ਵਿੱਚ 45 ਸਾਲਾ ਔਰਤ ਕਾਂਸਟੇਬਲ ਦੀ ਮੌਤ ਹੋ ਗਈ। ਉਥੇ ਹੀ ਸੀਆਰਪੀਐਫ ਦੇ ਸਬ-ਇੰਸਪੈਕਟਰ ਦੀ ਦਿੱਲੀ ਵਿੱਚ ਮੌਤ ਹੋ ਗਈ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 64 ਮੌਤਾਂ ਹੋਈਆਂ। ਉਥੇ ਹੀ ਗੁਜਰਾਤ ਵਿੱਚ 24, ਦਿੱਲੀ ਵਿੱਚ 18, ਉੱਤਰ ਪ੍ਰਦੇਸ਼ ਵਿੱਚ 11 ਅਤੇ ਤਾਮਿਲਨਾਡੂ ਵਿੱਚ 7 ਮੌਤਾਂ ਹੋਈਆਂ। ਇਸ ਦੇ ਨਾਲ ਹੀ ਬੰਗਾਲ ਵਿੱਚ 6, ਮੱਧ ਪ੍ਰਦੇਸ਼ ਵਿੱਚ 4 ਅਤੇ ਰਾਜਸਥਾਨ ਵਿੱਚ 3 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਬੁੱਧਵਾਰ ਨੂੰ ਕੋਰੋਨਾ ਕਾਰਨ ਦੇਸ਼ ਭਰ ਵਿੱਚ 132 ਮੌਤਾਂ ਹੋਈਆਂ।