ETV Bharat / bharat

ਕੋਵਿਡ-19: ਭਾਰਤ 'ਚ ਇੱਕ ਦਿਨ 'ਚ ਵਧੇ 12 ਹਜ਼ਾਰ ਤੋਂ ਵੱਧ ਮਾਮਲੇ, ਕੁੱਲ ਮਾਮਲੇ ਹੋਏ 3.21 ਲੱਖ

ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 9199 ਮੌਤਾਂ ਹੋ ਚੁੱਕੀਆਂ ਹਨ। ਸ਼ਨੀਵਾਰ ਨੂੰ ਭਾਰਤ ਵਿੱਚ ਇੱਕ ਦਿਨ 'ਚ ਰਿਕਾਰਡ 12 ਹਜ਼ਾਰ ਤੋਂ ਵੱਧ ਨਵੇਂ ਪੌਜ਼ੀਟਿਵ ਮਾਮਲੇ ਦਰਜ ਕੀਤੇ ਗਏ।

india corona tracker: total cases in india rise to 3.21 lakh 9199 deaths
ਕੋਵਿਡ-19: ਭਾਰਤ 'ਚ ਇੱਕ ਦਿਨ 'ਚ ਵਧੇ 12 ਹਜ਼ਾਰ ਤੋਂ ਵੱਧ ਮਾਮਲੇ, ਕੁੱਲ ਮਾਮਲੇ ਹੋਏ 3.21 ਲੱਖ
author img

By

Published : Jun 14, 2020, 7:06 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 9199 ਮੌਤਾਂ ਹੋ ਚੁੱਕੀਆਂ ਹਨ। ਸ਼ਨੀਵਾਰ ਨੂੰ ਭਾਰਤ ਵਿੱਚ ਇੱਕ ਦਿਨ 'ਚ ਰਿਕਾਰਡ 12 ਹਜ਼ਾਰ ਤੋਂ ਵੱਧ ਨਵੇਂ ਪੌਜ਼ੀਟਿਵ ਮਾਮਲੇ ਦਰਜ ਕੀਤੇ ਗਏ ਅਤੇ ਦੁਨੀਆ ਭਰ ਵਿੱਚ ਭਾਰਤ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਕੋਰੋਨਾ ਮਾਮਲਿਆਂ 'ਚ ਚੌਥੇ ਨੰਬਰ 'ਤੇ ਆ ਚੁੱਕਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਹਾਲਾਤਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮਹਾਰਾਸ਼ਟਰ ਅਤੇ ਦਿੱਲੀ ਸਮੇਤ ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੋਦੀ 16 ਅਤੇ 17 ਜੂਨ ਨੂੰ 6ਵੀਂ ਵਾਰ ਸਾਰੇ ਮੁੱਖ ਮੰਤਰੀਆਂ ਨਾਲ ਵੀਡਿਓ ਕਾਨਫਰੰਸ ਕਰਨਗੇ।

ਭਾਰਤ ਦੇ ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਕੋਰੋਨਾ ਦੇ ਮਾਮਲੇ 1 ਲੱਖ ਤੋਂ ਪਾਰ ਹੋ ਗਏ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਵਿੱਚ ਵੀ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ 8ਵੇਂ ਨੰਬਰ 'ਤੇ ਆ ਗਿਆ ਹੈ। ਸ਼ਨੀਵਾਰ ਨੂੰ ਦਿੱਲੀ 'ਚ ਲਗਾਤਾਰ ਦੂਜੇ ਦਿਨ 2000 ਤੋਂ ਵੱਧ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਅਤੇ ਤਾਮਿਲਨਾਡੂ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 42 ਹਜ਼ਾਰ ਤੋਂ ਪਾਰ ਹੋ ਗਈ ਹੈ।

ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਦਿੱਲੀ ਵੀ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਦਿੱਲੀ 'ਚ 39 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 1271 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਗੁਜਰਾਤ ਵਿੱਚ 23 ਹਜ਼ਾਰ ਤੋਂ ਵੱਧ ਮਾਮਲੇ, ਯੂਪੀ 'ਚ ਵਿੱਚ 13 ਹਜ਼ਾਰ, ਰਾਜਸਥਾਨ 'ਚ 12 ਹਜ਼ਾਰ ਤੋਂ ਵੱਧ ਮਾਮਲੇ ਹਨ। ਦੱਸ ਦਈਏ ਕਿ ਪੰਜਾਬ ਵਿੱਚ ਵੀ ਕੋਰੋਨਾ ਮਾਮਲਿਆਂ ਦੀ ਗਿਣਤੀ 3 ਹਜ਼ਾਰ ਤੋਂ ਪਾਰ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.