ETV Bharat / bharat

ਕੋਵਿਡ-19: ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ 9 ਹਜ਼ਾਰ ਤੋਂ ਵੱਧ ਮਾਮਲੇ, ਕੁੱਲ ਗਿਣਤੀ 2 ਲੱਖ 16 ਹਜ਼ਾਰ - ਕੋਵਿਡ-19

ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 16 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 6088 ਮੌਤਾਂ ਹੋ ਚੁੱਕੀਆਂ ਹਨ। ਬੁੱਧਵਾਰ ਨੂੰ ਭਾਰਤ ਵਿੱਚ ਪਹਿਲੀ ਵਾਰ ਇੱਕ ਦਿਨ 'ਚ 9 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ।

india corona tracker
ਕੋਵਿਡ-19: ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ 9 ਹਜ਼ਾਰ ਤੋਂ ਵੱਧ ਮਾਮਲੇ, ਕੁੱਲ ਗਿਣਤੀ 2 ਲੱਖ 16 ਹਜ਼ਾਰ
author img

By

Published : Jun 4, 2020, 8:21 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 16 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 6088 ਮੌਤਾਂ ਹੋ ਚੁੱਕੀਆਂ ਹਨ। ਬੁੱਧਵਾਰ ਨੂੰ ਭਾਰਤ ਵਿੱਚ 9638 ਨਵੇਂ ਪੌਜ਼ੀਟਿਵ ਮਾਮਲੇ ਦਰਜ ਕੀਤੇ ਗਏ ਅਤੇ ਲਗਾਤਾਰ 6ਵੇਂ ਦਿਨ 200 ਤੋਂ ਵੱਧ ਮੌਤਾਂ ਹੋਈਆਂ। ਇਸ ਤੋਂ ਪਹਿਲਾਂ 31 ਮਈ ਨੂੰ ਸਭ ਤੋਂ ਵੱਧ 8789 ਮਰੀਜ਼ ਪੌਜ਼ੀਟਿਵ ਆਏ ਸਨ। ਕੋਰੋਨਾ ਦੇ ਕੁੱਲ ਮਾਮਲਿਆਂ ਵਿੱਚ ਭਾਰਤ ਏਸ਼ੀਆ 'ਚ ਪਹਿਲੇ ਨੰਬਰ 'ਤੇ ਅਤੇ ਦੁਨੀਆ 'ਚ 7ਵੇਂ ਨੰਬਰ 'ਤੇ ਆ ਗਿਆ ਹੈ।

ਦੇਸ਼ ਦੇ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਰਾਸ਼ਟਰ ਵਿੱਚ ਬੁੱਧਵਾਰ ਨੂੰ 2560 ਕੋਰੋਨਾ ਪੌਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਦੇ ਨਾਲ ਹੀ ਦਿੱਲੀ ਵਿੱਚ 1513, ਤਾਮਿਲਨਾਡੂ 'ਚ 1286, ਗੁਜਰਾਤ 'ਚ 485, ਆਂਧਰਾ ਪ੍ਰਦੇਸ਼ 'ਚ 180, ਬਿਹਾਰ 'ਚ 230, ਓਡੀਸ਼ਾ 'ਚ 143 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ।

ਇਹ ਵੀ ਪੜ੍ਹੋ: 24 ਘੰਟਿਆਂ 'ਚ ਦਿੱਲੀ 'ਚ 1513 ਕੋਰੋਨਾ ਮਾਮਲੇ, ਕੁੱਲ ਮਾਮਲੇ 23 ਹਜ਼ਾਰ ਤੋਂ ਪਾਰ

ਮਹਾਰਾਸ਼ਟਰ ਪੁਲਿਸ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 47 ਪੁਲਿਸ ਮੁਲਾਜ਼ਮ ਸੰਕਰਮਿਤ ਪਾਏ ਗਏ ਹਨ। ਇਸ ਦੇ ਨਾਲ ਕੋਰੋਨਾ ਪੌਜ਼ੀਟਿਵ ਪਾਏ ਗਏ ਪੁਲਿਸ ਕਰਮਚਾਰੀਆਂ ਦੀ ਗਿਣਤੀ ਵੱਧ ਕੇ 2566 ਹੋ ਗਈ ਹੈ। ਹੁਣ ਤੱਕ 29 ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਕ ਭਾਰਤ ਵਿੱਚ ਕੋਰੋਨਾ ਦੇ 1 ਲੱਖ 1 ਹਜ਼ਾਰ ਐਕਟਿਵ ਮਾਮਲੇ ਹਨ ਜਦਕਿ 1 ਲੱਖ ਦੇ ਕਰੀਬ ਮਰੀਜ਼ ਠੀਕ ਹੋ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.