ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿੱਥੇ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ ਉੱਥੇ ਦੇਸ਼ ਵਿੱਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਪਿਛਲੇ 24 ਘੰਟਿਆਂ ਵਿੱਚ ਪਹਿਲੀ ਵਾਰ 1000 ਤੋਂ ਵੱਧ ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਤੇ ਦੇਸ਼ ਵਿੱਚ 62,062 ਨਵੇਂ ਕੋਵਿਡ-19 ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 22 ਲੱਖ ਤੋਂ ਪਾਰ ਪਹੁੰਚ ਗਿਆ ਹੈ ਯਾਨੀ ਕਿ 22,15,074 ਹੋ ਗਿਆ ਹੈ।
ਇਸ ਦੇ ਨਾਲ ਹੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 15,35,743 ਹੋ ਗਈ ਹੈ ਤੇ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 44,386 ਹੋ ਚੁੱਕੀ ਹੈ। ਜੇਕਰ ਗੱਲ ਕਰੀਏ ਕਿ ਪੌਜ਼ੀਟਿਵੀ ਰੇਟ ਦੀ ਤਾਂ ਉਹ ਵੱਧ ਕੇ 13.01 ਫੀਸਦ ਹੋ ਗਿਆ ਹੈ ਤੇ ਰਿਕਵਰੀ ਰੇਟ 69.33 ਫੀਸਦ ਹੋ ਗਿਆ ਹੈ।
ਦੱਸ ਦੇਈਏ ਕਿ WHO ਦੇ ਅੰਕੜਿਆਂ ਮੁਤਾਬਕ 1 ਅਗਸਤ ਤੋਂ 9 ਅਗਸਤ ਤੱਕ ਦੇ ਜਾਰੀ ਹੋਏ ਅੰਕੜਿਆਂ ਵਿੱਚ ਭਾਰਤ ਵਿੱਚ 4,5,6,7,8,9 ਅਗਸਤ ਵਿੱਚ ਸਭ ਤੋਂ ਵਧ ਮਾਮਲੇ ਸਾਹਮਣੇ ਆਏ ਹਨ।
ਜਾਣਕਾਰਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਕੋਰੋਨਾ ਲਾਗ ਦੇ ਵਧਣ ਦਾ ਸਭ ਤੋਂ ਵਧ ਕਾਰਨ ਦੇਸ਼ ਵਿੱਚ ਟੈਸਟਾਂ ਦੀ ਗਿਣਤੀ ਵਿੱਚ ਇਜ਼ਾਫਾ ਕਰਨਾ ਹੈ। ਆਈਸੀਐਮਆਰ ਦੇ ਅੰਕੜਿਆਂ ਮੁਤਾਬਕ 9 ਅਗਸਤ ਨੂੰ 4,77,023 ਟੈਸਟ ਹੋਏ ਹਨ ਉਥੇ ਹੀ ਹੁਣ ਤੱਕ ਕੁੱਲ 2,45,83,558 ਲੋਕਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ
ਇਹ ਵੀ ਪੜ੍ਹੋ:ਜੰਮੂ-ਕਸ਼ਮੀਰ ਦੇ ਮੂਲ ਨਿਵਾਸੀਆਂ ਦੇ ਜ਼ਮੀਨੀ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਲਿਆਏਗੀ ਸਰਕਾਰ