ਨਵੀਂ ਦਿੱਲੀ: ਭਾਰਤ ਨੇ ਐਤਵਾਰ ਨੂੰ ਜਾਸੂਸੀ ਦੇ ਦੋਸ਼ਾਂ ਤਹਿਤ ਰਾਜਧਾਨੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ 2 ਅਧਿਕਾਰੀਆਂ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਦੋਹਾਂ ਅਧਿਕਾਰੀਆਂ 'ਤੇ ਪਾਕਿ ਖੂਫੀਆ ਏਜੰਸੀ ਆਈਐਸਆਈ ਲਈ ਕੰਮ ਕਰਨ ਦਾ ਦੋਸ਼ ਹੈ।
ਭਾਰਤੀ ਵਿਦੇਸ਼ ਮੰਤਰਾਲੇ (ਐਮਈਏ) ਨੇ ਇਸ ਦੀ ਜਾਣਕਾਰੀ ਦਿੱਤੀ। ਦੋਵਾਂ ਅਧਿਕਾਰੀਆਂ ਨੂੰ ਦੇਸ਼ ਵਿੱਚ ਜਾਸੂਸੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਭਾਰਤੀ ਏਜੰਸੀਆਂ ਵੱਲੋਂ ਫੜਿਆ ਗਿਆ ਸੀ।
ਐਮਈਏ ਨੇ ਕਿਹਾ ਕਿ ਸਰਕਾਰ ਨੇ ਕੂਟਨੀਤਕ ਮਿਸ਼ਨ ਦੇ ਮੈਂਬਰਾਂ ਵਜੋਂ ਉਨ੍ਹਾਂ ਦੇ ਰੁਤਬੇ ਦੇ ਉਲਟ ਕੰਮਾਂ ਵਿਚ ਸ਼ਾਮਲ ਹੋਣ ਲਈ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡ ਜਾਣ ਲਈ ਕਿਹਾ ਹੈ।
ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਉੱਚਆਯੋਗ ਦੇ ਪ੍ਰਭਾਰੀ ਨੂੰ ਇੱਕ ਪੱਤਰ ਲਿਖ ਕੇ ਇਨ੍ਹਾਂ ਦੋਵਾਂ ਅਧਿਕਾਰੀਆਂ ਦੀ ਭਾਰਤ ਦੀ ਰਾਸ਼ਟਰੀ ਸੁਰੱਖਿਆ ਵਿਰੁੱਧ ਕੀਤੀਆਂ ਗਤੀਵਿਧੀਆਂ ਨੂੰ ਲੈ ਕੇ ਸਖ਼ਤ ਵਿਰੋਧ ਜਤਾਇਆ ਹੈ।
ਐਮਈਏ ਨੇ ਕਿਹਾ ਕਿ ਪਾਕਿਸਤਾਨ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਉਸ ਦੇ ਕੂਟਨੀਤਕ ਮਿਸ਼ਨ ਦੇ ਕਿਸੇ ਵੀ ਮੈਂਬਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।