ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਕੋਰੋਨਾ ਵਾਇਰਸ ਕਾਰਨ ਚੱਲ ਰਹੀ ਤਾਲਾਬੰਦੀ ਦੇ ਦੌਰਾਨ ਵੀਡੀਓ ਕਾਨਫਰੰਸ ਕਰਨਗੇ।
ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਕੋਵਿਡ-19 ਸਥਿਤੀ ਅਤੇ ਇਸ ਦੇ ਫੈਲਣ ਤੋਂ ਰੋਕਣ ਲਈ ਲਗਾਈ ਗਈ ਤਾਲਾਬੰਦੀ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ 2 ਅਜਿਹੀਆਂ ਗੱਲਬਾਤ ਕੀਤੀ ਸੀ।
ਜਾਣਕਾਰੀ ਲਈ ਦੱਸ ਦਈਏ ਕਿ ਮੋਦੀ ਨੇ 24 ਮਾਰਚ ਨੂੰ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਸਾਵਧਾਨੀ ਉਪਾਅ ਵਜੋਂ 21 ਦਿਨਾਂ ਦੇ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ ਸੀ ਅਤੇ ਤਾਲਾਬੰਦੀ ਬਾਅਦ ਵਿੱਚ 3 ਮਈ ਤੱਕ ਵਧਾ ਦਿੱਤੀ ਗਈ ਸੀ।
ਤਾਲਾਬੰਦੀ ਦੇ ਹੁਕਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 20 ਮਾਰਚ ਨੂੰ ਮੁੱਖ ਮੰਤਰੀਆਂ ਨਾਲ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਤਰੀਕਿਆਂ ਬਾਰੇ ਗੱਲਬਾਤ ਕੀਤੀ ਸੀ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਐਤਵਾਰ ਨੂੰ ਭਾਰਤ ਵਿੱਚ ਕੋਵੀਡ -19 ਦੇ ਕੇਸਾਂ ਦੀ ਗਿਣਤੀ 26,917 ਤੱਕ ਪਹੁੰਚ ਗਈ, ਜਿਸ ਵਿੱਚ 5,914 ਠੀਕ ਹੋ ਚੁੱਕੇ ਹਨ ਅਤੇ 826 ਮੌਤਾਂ ਸ਼ਾਮਲ ਹਨ।