ETV Bharat / bharat

ਭਾਰਤ ਨੇ ਲਾਹੌਰ 'ਚ ਗੁਰੂਦੁਆਰਾ ਸਾਹਿਬ ਨੂੰ ਮਸਜਿਦ 'ਚ ਤਬਦੀਲ ਕਰਨ 'ਤੇ ਜਤਾਇਆ ਇਤਰਾਜ਼ - ਨੌਲਖਾ ਬਾਜ਼ਾਰ

ਲਾਹੌਰ ਦੇ ਨੌਲਖਾ ਬਾਜ਼ਾਰ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿਚ ਤਬਦੀਲ ਕਰਨ 'ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਇਹ ਮੁੱਦਾ ਪਾਕਿਸਤਾਨੀ ਹਾਈ ਕਮਿਸ਼ਨ ਦੇ ਸਾਹਮਣੇ ਰੱਖਿਆ ਗਿਆ ਸੀ। ਇਸ ਘਟਨਾ ਦਾ ਭਾਰਤ ਵਿਚ ਕਾਫ਼ੀ ਵਿਰੋਧ ਹੋ ਰਿਹਾ ਹੈ।

ਫ਼ੋਟੋ।
ਫ਼ੋਟੋ।
author img

By

Published : Jul 28, 2020, 7:37 AM IST

Updated : Jul 28, 2020, 11:55 AM IST

ਨਵੀਂ ਦਿੱਲੀ: ਲਾਹੌਰ ਦੇ ਨੌਲਖਾ ਬਾਜ਼ਾਰ ਵਿਖੇ ਇਕ ਇਤਿਹਾਸਕ ਗੁਰੂਦੁਆਰਾ ਸਾਹਿਬ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦੀ ਖ਼ਬਰ ਨੂੰ ਲੈ ਕੇ ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਕੋਲ ਸਖ਼ਤ ਵਿਰੋਧ ਜਤਾਇਆ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਦਿੱਤੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ, "ਇਸ ਕਥਿਤ ਘਟਨਾ ਨੂੰ ਲੈ ਕੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਸਾਹਮਣੇ ਸਖ਼ਤ ਵਿਰੋਧ ਦਰਜ ਕੀਤਾ ਗਿਆ ਸੀ ਕਿ ਪਾਕਿਸਤਾਨ ਦੇ ਲਾਹੌਰ ਦੇ ਨੌਲਖਾ ਬਾਜ਼ਾਰ ਵਿਚ ਸਥਿਤ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੇ ਗੁਰਦੁਆਰਾ 'ਸ਼ਹੀਦੀ ਸਥਾਨ' ਨੂੰ ਕਥਿਤ ਤੌਰ 'ਤੇ ਮਸਜਿਦ ਸ਼ਹੀਦਗੰਜ ਹੋਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਮਸਜਿਦ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"

ਵੀਡੀਓ

ਉਨ੍ਹਾਂ ਕਿਹਾ ਕਿ ਭਾਰਤ ਨੇ ਇਸ ਘਟਨਾ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਜਤਾਇਆ ਹੈ ਅਤੇ ਪਾਕਿਸਤਾਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਤੁਰੰਤ ਸੁਧਾਰਵਾਦੀ ਕਦਮ ਚੁੱਕਣ ਲਈ ਕਿਹਾ ਹੈ। ਸ੍ਰੀਵਾਸਤਵ ਨੇ ਇਸ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਾਕਿਸਤਾਨ ਨੂੰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਸੁਰੱਖਿਆ ਹਿੱਤਾਂ ਦੇ ਨਾਲ-ਨਾਲ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਕਰਨ ਲਈ ਵੀ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦੀ ਸਥਾਨ ਭਾਈ ਤਾਰੂ ਜੀ ਇਕ ਇਤਿਹਾਸਕ ਗੁਰੂਦੁਆਰਾ ਹੈ ਜਿਥੇ ਭਾਈ ਤਾਰੂ ਜੀ ਨੇ 1745 ਵਿੱਚ ਸਰਵ-ਉੱਚ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਤਿਕਾਰ ਦਾ ਸਥਾਨ ਹੈ ਅਤੇ ਸਿੱਖ ਕੌਮ ਇਸ ਨੂੰ ਪਵਿੱਤਰ ਮੰਨਦੀ ਹੈ। ਇਸ ਘਟਨਾ ਨੂੰ ਭਾਰਤ ਵਿੱਚ ਗੰਭੀਰ ਚਿੰਤਾ ਨਾਲ ਵੇਖਿਆ ਗਿਆ ਹੈ। ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ ਭਾਈਚਾਰੇ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਅੱਜ ਵਿਦੇਸ਼ ਮੰਤਰਾਲੇ ਦੇ ਐਡੀਸ਼ਨਲ ਜੁਆਇੰਟ ਸੈਕ੍ਰੇਟਰੀ ਜੇ ਪੀ ਸਿੰਘ ਨਾਲ ਮੁਲਾਕਾਤ ਕਰਕੇ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਪਾਕਿਸਤਾਨ ਵਿਚ ਸ਼੍ਰੋਮਣੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਨਾਮ 'ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿਚ ਬਦਲਣ ਦੇ ਯਤਨਾਂ ਤੋਂ ਜਾਣੂ ਕਰਵਾਇਆ ਤੇ ਮੰਗ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੁਰਦੁਆਰਾ ਸਾਹਿਬ ਸੁਰੱਖਿਅਤ ਰਹੇ।

Last Updated : Jul 28, 2020, 11:55 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.