ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਗੱਲਬਾਤ ਦੌਰਾਨ ਵੀਰਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਗਰੀਬਾਂ ਦੀ ਮਦਦ ਲਈ ਭਾਰਤ ਨੂੰ 65,000 ਕਰੋੜ ਰੁਪਏ ਦੀ ਜ਼ਰੂਰਤ ਹੈ ਅਤੇ ਉਹ ਅਜਿਹਾ ਕਰਨ ਵਿੱਚ ਸਮਰਥ ਹੈ। ਰਘੂਰਾਮ ਰਾਜਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਕੋਵਿਡ-19 ਦੇ ਆਰਥਿਕ ਪ੍ਰਭਾਵਾਂ ਬਾਰੇ ਵਿਚਾਰ ਕਰ ਰਹੇ ਸਨ।
-
LIVE: Shri @RahulGandhi in conversation with Dr. Raghuram Rajan on COVID19 & its economic impact. #RahulShowsTheWay https://t.co/azomUpU1eW
— Congress (@INCIndia) April 30, 2020 " class="align-text-top noRightClick twitterSection" data="
">LIVE: Shri @RahulGandhi in conversation with Dr. Raghuram Rajan on COVID19 & its economic impact. #RahulShowsTheWay https://t.co/azomUpU1eW
— Congress (@INCIndia) April 30, 2020LIVE: Shri @RahulGandhi in conversation with Dr. Raghuram Rajan on COVID19 & its economic impact. #RahulShowsTheWay https://t.co/azomUpU1eW
— Congress (@INCIndia) April 30, 2020
ਲੋਕਾਂ ਦੀ ਰੋਜ਼ੀ-ਰੋਟੀ ਬਾਰੇ ਸੋਚਣ ਦੀ ਲੋੜ
ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਨੇ ਕਿਹਾ ਕਿ ਲੌਕਡਾਊਨ ਹਮੇਸ਼ਾ ਲਈ ਜਾਰੀ ਨਹੀਂ ਰੱਖਿਆ ਜਾ ਸਕਦਾ ਹੈ ਅਤੇ ਹੁਣ ਆਰਥਿਕ ਗਤੀਵਿਧੀਆਂ ਨੂੰ ਖੋਲ੍ਹਣ ਦੀ ਲੋੜ ਹੈ, ਤਾਂ ਕਿ ਲੋਕ ਆਪਣਾ ਕੰਮ ਧੰਦਾ ਮੁੜ ਤੋਂ ਸ਼ੁਰੂ ਕਰ ਸਕਣ ਅਤੇ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕਦਮ ਸਾਵਧਾਨੀ ਨਾਲ ਚੁੱਕਿਆ ਜਾਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਲੋਕਾਂ ਦੇ ਦਿਮਾਗ ਵਿੱਚ ਕਈ ਤਰ੍ਹਾਂ ਦੇ ਸਵਾਲ ਹਨ। ਇਸ ਸੰਕਟ ਦੌਰਾਨ ਅਰਥਵਿਵਸਥਾ ਨੂੰ ਲੈ ਕੇ ਕਾਫੀ ਚਿੰਤਾ ਹੈ। ਅਜਿਹੇ 'ਚ ਇਨ੍ਹਾਂ ਸਾਰੀਆਂ ਚੁਣੌਤੀਆਂ ਨਾਲ ਕਿਸ ਤਰ੍ਹਾਂ ਨਜਿੱਠਿਆ ਜਾਵੇ, ਇਸ ਨੂੰ ਲੈ ਕੇ ਕੀ ਰਾਇ ਹੋ ਸਕਦੀ ਹੈ। ਜਵਾਬ 'ਚ ਰਾਜਨ ਨੇ ਕਿਹਾ ਕਿ ਕੋਰੋਨਾ ਨੂੰ ਹਰਾਉਣ ਦੇ ਨਾਲ-ਨਾਲ ਸਾਨੂੰ ਆਮ ਲੋਕਾਂ ਦੇ ਰੋਜ਼ਗਾਰ ਬਾਰੇ ਸੋਚਣਾ ਹੋਵੇਗਾ, ਇਸ ਲਈ ਕੰਮ ਵਾਲੀ ਥਾਂ ਨੂੰ ਸੁਰੱਖਿਅਤ ਕਰਨਾ ਜ਼ੂਰਰੀ ਹੈ।
ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਬੇਹੱਦ ਜ਼ਰੂਰੀ
ਰਾਜਨ ਨੇ ਕਿਹਾ ਕਿ ਲੌਕਡਾਊਨ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਦਾ ਮਤਲਬ ਹੈ ਕਿ ਤੁਸੀਂ ਖੋਲ੍ਹਣ ਨੂੰ ਲੈ ਕੇ ਕੋਈ ਸਹੀ ਤਿਆਰੀ ਨਹੀਂ ਕਰ ਸਕੇ। ਅਜਿਹੇ 'ਚ ਲੋਕਾਂ ਦੇ ਮਨ 'ਚ ਸਵਾਲ ਹੈ ਕਿ ਕੀ ਲੌਕਡਾਊਨ 3 ਵੀ ਆਵੇਗਾ। ਜੇਕਰ ਅਸੀਂ ਸੋਚੀਏ ਕਿ ਸਿਫਰ ਕੇਸ 'ਤੇ ਹੀ ਖੋਲ੍ਹਿਆ ਜਾਵੇਗਾ, ਤਾਂ ਉਹ ਅਸੰਭਵ ਹੈ।
ਰਾਜਨ ਨੇ ਕਿਹਾ ਕਿ ਭਾਰਤ ਵਿਚ ਮੱਧ ਵਰਗ ਅਤੇ ਹੇਠਲੇ ਵਰਗ ਲਈ ਚੰਗੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਕੰਮ ਅਰਥਵਿਵਸਥਾ ਵਿੱਚ ਬਹੁਤ ਵੱਡੇ ਪੈਮਾਨੇ 'ਤੇ ਵਿਸਥਾਰ ਨਾਲ ਹੀ ਕੀਤੀ ਜਾ ਸਕਦਾ ਹੈ। ਰੋਜ਼ਗਾਰ ਦੇ ਚੰਗੇ ਮੌਕੇ ਨਿੱਜੀ ਖੇਤਰ ਵਿਚ ਹੋਣੇ ਚਾਹੀਦੇ ਹਨ, ਤਾਂ ਕਿ ਲੋਕ ਸਰਕਾਰੀ ਨੌਕਰੀਆਂ ਦੇ ਮੋਹ ਵਿੱਚ ਨਾ ਬੈਠਣ।
ਕਿਸਾਨਾਂ ਤੇ ਮਜ਼ਦੂਰਾਂ ਨੂੰ ਸਿੱਧਾ ਲਾਭ
ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ 'ਤੇ ਸਵਾਲ ਉੱਤੇ ਰਾਜਨ ਨੇ ਕਿਹਾ ਕਿ ਇਹ ਉਹ ਹੀ ਖੇਤਰ ਹੈ, ਜਿੱਥੋਂ ਸਾਨੂੰ ਸਿੱਧਾ ਲਾਭ ਟਰਾਂਸਫਰ ਯੋਜਨਾ ਦਾ ਫਾਇਦਾ ਚੁੱਕਣਾ ਚਾਹੀਦਾ ਹੈ। ਸਾਨੂੰ ਸੰਕਟ 'ਚ ਪਏ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਦਦ ਲਈ ਇਸ ਪ੍ਰਣਾਲੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਦੇਸ਼ ਵਿਚ ਗਰੀਬਾਂ ਦੀ ਮਦਦ ਲਈ 65,000 ਕਰੋੜ ਰੁਪਏ ਦੀ ਲੋੜ ਹੋਵੇਗੀ। ਅਸੀਂ ਉਸ ਦਾ ਪ੍ਰਬੰਧ ਕਰ ਸਕਦੇ ਹਾਂ, ਕਿਉਂਕਿ ਸਾਡੀ ਅਰਥਵਿਵਸਥਾ 200 ਲੱਖ ਕਰੋੜ ਰੁਪਏ ਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗਰੀਬਾਂ ਨੂੰ ਬਚਾਉਣ ਲਈ ਸਾਨੂੰ ਇੰਨਾ ਖਰਚ ਕਰਨ ਦੀ ਲੋੜ ਹੈ ਤਾਂ ਸਾਨੂੰ ਕਰਨਾ ਚਾਹੀਦਾ ਹੈ।
ਰੋਜ਼ਾਨਾ 20 ਲੱਖ ਟੈਸਟਾਂ ਦੀ ਲੋੜ
ਕੋਵਿਡ-19 ਟੈਸਟਿੰਗ ਨੂੰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਰਾਜਨ ਨੇ ਕਿਹਾ ਕਿ ਅਰਥਚਾਰੇ ਨੂੰ ਮੁੜ ਰਾਹ 'ਤੇ ਪਾਉਣ ਲਈ ਭਾਰਤ 'ਚ ਇਸ ਸਮੇਂ ਹੋ ਰਹੇ ਟੈਸਟਾਂ ਦੀ ਗਿਣਤੀ ਨੂੰ 3 ਗੁਣਾ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਰੋਜ਼ਾਨਾ 20 ਲੱਖ ਟੈਸਟਾਂ ਦੀ ਲੋੜ ਹੈ
.