ETV Bharat / bharat

ਰਾਮ ਮੰਦਰ 'ਤੇ ਪਾਕਿਸਤਾਨ ਦੀ ਟਿੱਪਣੀ 'ਤੇ ਭਾਰਤ ਦਾ ਕਰਾਰਾ ਜਵਾਬ

author img

By

Published : Aug 6, 2020, 5:24 PM IST

ਰਾਮ ਮੰਦਰ ਭੂਮੀ ਪੂਜਨ ਨੂੰ ਲੈ ਕੇ ਪਾਕਿਸਤਾਨ ਵੱਲੋਂ ਕੀਤੀ ਟਿੱਪਣੀ ਨੂੰ ਲੈ ਕੇ ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਫਿਰਕਾਪ੍ਰਸਤੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਰਾਮ ਮੰਦਰ
ਰਾਮ ਮੰਦਰ

ਨਵੀਂ ਦਿੱਲੀ: ਅਯੁੱਧਿਆ ਵਿੱਚ ਰਾਮ ਮੰਦਰ ਭੂਮੀ ਪੂਜਨ ਨੂੰ ਲੈ ਕੇ ਪਾਕਿਸਤਾਨ ਵੱਲੋਂ ਕੀਤੀ ਟਿੱਪਣੀ ਨੂੰ ਭਾਰਤ ਨੇ ਪੂਰੀ ਤਰ੍ਹਾਂ ਖ਼ਾਰਜ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਫਿਰਕਾਪ੍ਰਸਤੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਦਰਅਸਲ, ਰਾਮ ਮੰਦਰ ਭੂਮੀ ਪੂਜਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਨੇ ਇਸ ਦੀ ਅਲੋਚਨਾ ਕੀਤੀ ਸੀ। ਇਸ 'ਤੇ ਭਾਰਤ ਨੇ ਕਿਹਾ ਕਿ ਅਜਿਹੀਆਂ ਟਿਪਣੀਆਂ ਬਹੁਤ ਹੀ ਅਫ਼ਸੋਸਜਨਕ ਹਨ।

ਪਾਕਿਸਤਾਨ ਦੀ ਟਿੱਪਣੀ 'ਤੇ ਭਾਰਤ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦ ਗਤੀਵਿਧੀਆਂ 'ਚ ਸ਼ਾਮਲ ਦੇਸ਼ ਦਾ ਇਹ ਰੁਖ਼ ਹੈਰਾਨੀ ਵਾਲੀ ਗੱਲ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਦੂਰ ਰਹਿਣ ਲਈ ਕਿਹਾ ਹੈ।

ਸ੍ਰੀਵਾਸਤਵ ਨੇ ਕਿਹਾ, "ਅਸੀਂ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਪਾਕਿਸਤਾਨ ਦਾ ਪ੍ਰੈਸ ਬਿਆਨ ਵੇਖਿਆ ਹੈ। ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਫਿਰਕੂ ਭਾਵਨਾਵਾਂ ਭੜਕਾਉਣ ਤੋਂ ਬਚਣਾ ਚਾਹੀਦਾ ਹੈ।"

ਉਨ੍ਹਾਂ ਅੱਗੇ ਕਿਹਾ, "ਅਜਿਹੇ ਦੇਸ਼ ਦੇ ਸਬੰਧ ਵਿੱਚ ਇਹ ਹੈਰਾਨੀ ਵਾਲੀ ਗੱਲ ਨਹੀਂ ਹੈ ਜੋ ਸਰਹੱਦ ਪਾਰ ਅੱਤਵਾਦ ਪਾਲ ਰਿਹਾ ਹੈ ਅਤੇ ਆਪਣੀਆਂ ਘੱਟ ਗਿਣਤੀਆਂ ਨੂੰ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਦਾ ਹੈ।"

ETV Bharat Logo

Copyright © 2024 Ushodaya Enterprises Pvt. Ltd., All Rights Reserved.