ਨਵੀਂ ਦਿੱਲੀ:ਭਾਰਤ ਨੇ ਚੀਨ ਦੇ ਕੋਰੋਨਾ ਵਾਇਰਸ ਪ੍ਰਭਾਵਿਤ ਸੂਬੇ ਹੁਬਾਈ ਵਿੱਚੋਂ ਆਪਣੇ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਦੋ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣ ਲਈ ਇੱਕ ਬੇਨਤੀ ਚੀਨ ਦੀ ਸਰਕਾਰ ਨੂੰ ਕੀਤੀ ਹੈ।
ਵਿਦੇਸ਼ ਵਿਭਾਗ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਬੀਜਿੰਗ ਸਥਿਤ ਭਾਰਤ ਦਾ ਦੂਤਾਵਾਸ ਭਾਰਤੀਆਂ ਨੂੰ ਬਾਹਰ ਕੱਢਣ ਜ਼ਰੂਰੀ ਕਾਰਵਾਈ ਨੂੰ ਪੂਰਾ ਕਰਨ ਲਈ ਚੀਨ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
" ਚੀਨ ਦੀ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ,ਕਿ ਉਹ ਭਾਰਤੀ ਨਾਗਰਿਕਾਂ ਨੂੰ ਹੁਬਾਈ ਸੂਬੇ ਵਿੱਚੋਂ ਬਾਹਰ ਕੱਢਣ ਲਈ ਦੋ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਵੇ।
ਇਸੇ ਨਾਲ ਹੀ ਉਨ੍ਹਾਂ ਹੁਬਾਈ ਵਿਚਲੇ ਉਨ੍ਹਾਂ ਭਾਰਤੀ ਨਗਾਰਿਕਾਂ ਨਾਲ ਚੀਨ ਵਿਚਲੇ ਭਾਰਤੀ ਦੂਤਾਵਾਸ ਦੀ ਅਪੀਲ ਸਾਂਝੀ ਕੀਤੀ ਹੈ, ਜਿਨ੍ਹਾਂ ਨੇ ਹਾਲੇ ਤੱਕ ਹੋਟਲਾਇਨ ਜਾਂ ਦਿੱਤੇ ਗਏ ਈ-ਮੇਲ ਉੱਤੇ ਭਾਰਤੀ ਦੂਤਾਵਾਸ ਨਾਲ ਸੰਪਰਕ ਨਹੀਂ ਕੀਤਾ।
ਤੁਹਾਨੂੰ ਦੱਸ ਦਈਏ ਕਿ ਡਾਇਰੈਕਟੋਰੇਟ ਜਰਨਲ ਸ਼ਹਿਰੀ ਹਵਾਬਾਜ਼ੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਚੀਨ ਵਿੱਚੋਂ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਏਅਰ ਇੰਡੀਆ ਦਾ ਬੋਇੰਗ 747 ਨੂੰ ਤਿਆਰ ਬਰ ਤਿਆਰ ਰੱਖਿਆ ਗਿਆ ਹੈ।