ETV Bharat / bharat

ਪਾਕਿਸਤਾਨ ਵੱਲੋਂ ਦਾਗਿਆ ਮੋਰਟਾਰ ਭਾਰਤੀ ਫ਼ੌਜ ਨੇ ਕੀਤਾ ਤਬਾਹ - ਪਾਕਿਸਤਾਨ ਦੀਆਂ ਸੁਰੱਖਿਆ ਬਲਾਂ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨੇੜਲੇ ਇੱਕ ਪਿੰਡ ਵਿੱਚ ਪਾਕਿਸਤਾਨ ਦੀਆਂ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਇੱਕ 120 ਮਿਲੀਮੀਟਰ ਦੇ ਮੋਰਟਾਰ ਸ਼ੈੱਲ ਨੂੰ ਭਾਰਤੀ ਸੈਨਾ ਨੇ ਨਸ਼ਟ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਸ਼ਨੀਵਾਰ ਨੂੰ, ਸਰਹੱਦ ਪਾਰੋਂ ਹੋਈ ਗੋਲੀਬਾਰੀ ਦੌਰਾਨ, ਮੋਰਟਾਰ ਸ਼ੈੱਲ ਮੇਂਧਰ ਸੈਕਟਰ ਦੇ ਬਾਲਾਕੋਟ ਖੇਤਰ ਵਿੱਚ ਇੱਕ ਘਰ ਨੇੜੇ ਡਿੱਗ ਪਿਆ।

ਫ਼ੋਟੋ
author img

By

Published : Sep 16, 2019, 9:31 AM IST

ਜੰਮੂ: ਪਾਕਿਸਤਾਨ ਸਰਹੱਦ 'ਤੇ ਆਪਣੀਆਂ ਹਰਕਤਾਂ ਤੋਂ ਨਾਂ ਬਾਜ਼ ਆਉਂਦੇ ਹੋਏ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਇਸ ਦੌਰਾਨ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨੇੜਲੇ ਇੱਕ ਪਿੰਡ ਵਿੱਚ ਪਾਕਿਸਤਾਨ ਦੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਇੱਕ 120 ਮਿਲੀਮੀਟਰ ਦੇ ਮੋਰਟਾਰ ਸ਼ੈੱਲ ਨੂੰ ਭਾਰਤੀ ਸੈਨਾ ਨੇ ਨਸ਼ਟ ਕਰ ਦਿੱਤਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ, ਸਰਹੱਦ ਪਾਰੋਂ ਹੋਈ ਗੋਲੀਬਾਰੀ ਦੌਰਾਨ, ਮੋਰਟਾਰ ਸ਼ੈੱਲ ਮੇਂਧਰ ਸੈਕਟਰ ਦੇ ਬਾਲਾਕੋਟ ਖੇਤਰ ਵਿੱਚ ਇੱਕ ਘਰ ਨੇੜੇ ਡਿੱਗ ਪਿਆ ਅਤੇ ਕੁਝ ਪਿੰਡ ਵਾਸੀਆਂ ਨੇ ਇਸਨੂੰ ਵੇਖ ਲਿਆ। ਉਸਨੇ ਫੌਜ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੈਨਾ ਦੇ ਮਾਹਰ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਗੋਲੇ ਨੂੰ ਸੁਰੱਖਿਅਤ ਨਸ਼ਟ ਕਰ ਦਿੱਤਾ। ਹਾਲਾਂਕਿ ਮੋਰਟਾਰ ਦਾ ਸ਼ੈੱਲ ਨਹੀਂ ਫਟਿਆ ਸੀ। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਬਾਲਾਕੋਟ ਸਣੇ ਕਈਂ ਪਿੰਡਾਂ ਵਿੱਚ ਫਾਰਵਰਡ ਪੋਸਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ ਤੋਂ ਬਾਅਦ ਭਾਰਤੀ ਫੌਜ ਨੇ ਇਸ ਦਾ ਢਿਕਵਾਂ ਜਵਾਬ ਦਿੱਤਾ।

ਫ਼ੋਟੋ
ਫ਼ੋਟੋ

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਸਾਲ ਹੁਣ ਤੱਕ 2050 ਸੀਜ਼ਫਾਇਰ ਟੁੱਟ ਚੁੱਕੇ ਹਨ ਜਿਸ ਵਿੱਚ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਤੋਂ ਸਾਲ 2003 ਵਿੱਚ ਹੋਏ ਸਮਝੌਤੇ ਦੀ ਪਾਲਣਾ ਕਰਨ ਲਈ ਕਈ ਵਾਰ ਕਿਹਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਜਾਣਕਾਰੀ ਉਸ ਸਮੇਂ ਕੇਂਦਰ ਸਰਕਾਰ ਤੋਂ ਆਈ ਹੈ ਜਦੋਂ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਵਿੱਚ ਭਾਰਤ ‘ਤੇ ਜੰਮੂ-ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਕੇਂਦਰ ਸਰਕਾਰ ਦੇ ਬੁਲਾਰੇ ਨੇ ਕਿਹਾ, “ਅਸੀਂ ਸਰਹੱਦ ਪਾਰ ਦੀ ਗੋਲੀਬਾਰੀ ਅਤੇ ਭਾਰਤੀ ਨਾਗਰਿਕਾਂ ਨੂੰ ਘੁਸਪੈਠ ਕਰਨ ਅਤੇ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ”।

Intro:Body:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.