ਸ੍ਰੀਨਗਰ: ਭਾਰਤੀ ਸਰਹੱਦ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦੀ ਵੀਡੀਓ ਫ਼ੌਜ ਵੱਲੋਂ ਜਾਰੀ ਕੀਤੀ ਗਈ ਹੈ।
ਅਗਸਤ ਦੇ ਪਹਿਲੇ ਹਫ਼ਤੇ ਕਸ਼ਮੀਰ ਦੇ ਕੇਰਨ ਸੈਕਟਰ ਵਿੱਚ ਪਾਕਿਸਤਾਨ ਫ਼ੌਜ ਦੀ ਬੈਟ (ਬਾਰਡਰ ਐਕਸ਼ਨ ਟੀਮ) ਅਤੇ ਅੱਤਵਾਦੀਆਂ ਵੱਲੋਂ ਭਾਰਤੀ ਸਰਹਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਘੁਸਪੈਠ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ ਸੀ ਜਿਸ ਦੌਰਾਨ ਫ਼ੌਜ ਨੇ 5 ਘੁਸਪੈਠੀਆਂ ਨੂੰ ਵੀ ਮਾਰ ਦਿੱਤਾ ਸੀ। ਘੁਸਪੈਠ 'ਚ ਮਾਰੇ ਗਏ ਬੈਟ ਕਮਾਂਡੋਜ਼ ਅਤੇ ਅੱਤਵਾਦੀਆਂ ਦੀਆਂ ਲਾਸ਼ਾਂ ਐਲਓਸੀ ਦੇ ਨੇੜੇ ਹੀ ਪਈਆਂ ਸਨ। ਭਾਰੀ ਗੋਲਾਬਾਰੀ ਕਾਰਨ ਲਾਸ਼ਾਂ ਨੂੰ ਉੱਥੋਂ ਕੱਢਿਆ ਨਹੀਂ ਜਾ ਸਕਿਆ। ਭਾਰਤੀ ਫ਼ੌਜ ਨੇ ਅੱਤਵਾਦੀਆਂ ਨੂੰ ਮਾਰੇ ਜਾਣ ਦਾ ਸਬੂਤ ਵੀ ਪੇਸ਼ ਕੀਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਲਾਸ਼ਾਂ ਵੀਡੀਓ 'ਚ ਸਾਫ਼ ਵੇਖਿਆ ਜਾ ਸਕਦੀਆਂ ਹਨ। ਫ਼ੌਜ ਨੇ ਮਾਰੇ ਗਏ ਬੈਟ ਕਮਾਂਡੋਜ਼ ਅਤੇ ਅੱਤਵਾਦੀਆਂ 'ਚੋਂ 4 ਦੀਆਂ ਸੈਟੇਲਾਈਟ ਤਸਵੀਰਾਂ ਪਹਿਲਾਂ ਜਾਰੀ ਕੀਤੀਆਂ ਗਈਆਂ ਸਨ।
ਦੱਸਦਈਏ ਕਿ ਕੇਂਦਰ ਸਰਕਾਰ ਵੱਲੋਂ ਕਸ਼ਮੀਰ ਨੂੰ ਮਿਲਿਆ ਵਿਸ਼ੇਸ ਦਰਜਾ ਖ਼ਤਮ ਕਰਨ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ। ਪਾਕਿਸਤਾਨੀ ਫ਼ੌਜ, ਜੈਸ਼-ਏ-ਮੁਹੰਮਦ ਅਤੇ ਕਈ ਹੋਰ ਅੱਤਵਾਦੀ ਸੰਗਠਨਾਂ ਦੇ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ 'ਚ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।