ETV Bharat / bharat

ਅਨਲੌਕ 2.0 ਲਈ ਦਿਸ਼ਾ ਨਿਰਦੇਸ਼ ਜਾਰੀ

ਕੇਂਦਰ ਸਰਕਾਰ ਨੇ ਅਨਲੌਕ 2.0 ਲਈ ਨਵੇਂ ਦਿਸ਼ਾ ਨਿਰਦੇਸ਼ ਜ਼ਾਰੀ ਕੀਤੇ ਹਨ। ਨਵੇਂ ਦਿਸ਼ਾ ਨਿਰਦੇਸ਼ 1 ਜੁਲਾਈ 2020 ਤੋਂ ਲਾਗੂ ਹੋਣਗੇ। ਸਕੂਲ, ਕਾਲਜ ਅਤੇ ਕੋਚਿੰਗ ਸੰਸਥਾ, ਸਿਨੇਮਾ ਹਾਲ 31 ਜੁਲਾਈ 2020 ਤੱਕ ਬੰਦ ਰਹਿਣਗੇ।

ਅਨਲੌਕ 2 ਲਈ ਦਿਸ਼ਾ ਨਿਰਦੇਸ਼ ਜਾਰੀ
ਅਨਲੌਕ 2 ਲਈ ਦਿਸ਼ਾ ਨਿਰਦੇਸ਼ ਜਾਰੀ
author img

By

Published : Jun 30, 2020, 6:56 AM IST

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਅਨਲੌਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਤਾਲਾਬੰਦੀ 31 ਜੁਲਾਈ ਤੱਕ ਕੰਟੇਨਮੈਂਟ ਜ਼ੋਨ ਵਿੱਚ ਲਾਗੂ ਰਹੇਗੀ। ਕੰਟੇਨਮੈਂਟ ਜ਼ੋਨ ਵਿੱਚ ਸਿਰਫ ਜ਼ਰੂਰੀ ਕੰਮਾਂ ਦੀ ਹੀ ਇਜਾਜ਼ਤ ਹੋਵੇਗੀ।

ਕੇਂਦਰ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਕ ਦੇਸ਼ ਭਰ ਦੇ ਸਕੂਲ ਅਤੇ ਕਾਲਜ 31 ਜੁਲਾਈ ਤੱਕ ਬੰਦ ਰਹਿਣਗੇ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਇਸ ਦੌਰਾਨ ਲੋਕਾਂ ਦੀ ਆਵਾਜਾਈ 'ਤੇ ਰੋਕ ਰਹੇਗੀ। ਲੋੜੀਂਦੀਆਂ ਗਤੀਵਿਧੀਆਂ ਅਤੇ ਕੁਝ ਹੋਰਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਕੇਂਦਰੀ ਗ੍ਰਹਿ ਮੰਤਰਾਲੇ (ਐੱਮਐੱਚਏ) ਨੇ ਕਨਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲ੍ਹਣ ਲਈ ਅਨਲੌਕ 2 ਲਈ ਨਵੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ, ਖੇਡਾਂ, ਸਮਾਜਿਕ ਮਨੋਰੰਜਨ, ਵਿਦਿਅਕ, ਸਭਿਆਚਾਰਕ ਅਤੇ ਧਾਰਮਿਕ ਸਮਾਗਮਾਂ ਅਤੇ ਪ੍ਰੋਗਰਾਮਾਂ ‘ਤੇ ਅਨਲੌਕ 2 ਵਿੱਚ ਪਾਬੰਦੀ ਲਗਾਈ ਗਈ ਹੈ। ਨਾਲ ਹੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਜਨਤਕ ਥਾਵਾਂ, ਕੰਮ ਵਾਲੀਆਂ ਥਾਵਾਂ 'ਤੇ ਸਫ਼ਰ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

ਨਵੇਂ ਦਿਸ਼ਾ ਨਿਰਦੇਸ਼ 1 ਜੁਲਾਈ 2020 ਤੋਂ ਲਾਗੂ ਹੋਣਗੇ। ਪੜਾਅਵਾਰ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਦੀ ਪ੍ਰਕਿਰਿਆ ਨੂੰ ਅੱਗੇ ਲਿਜਾਇਆ ਗਿਆ ਹੈ। ਨਵੇਂ ਦਿਸ਼ਾ-ਨਿਰਦੇਸ਼ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਹਾਸਲ ਹੋਏ ਫੀਡਬੈਕ ਅਤੇ ਸਬੰਧਤ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਨਾਲ ਵਿਆਪਕ ਸਲਾਹ ਮਸ਼ਵਰੇ 'ਤੇ ਅਧਾਰਤ ਹਨ।

ਇਸ ਸਮੇਂ ਦੌਰਾਨ ਹਵਾਈ ਸੇਵਾਵਾਂ ਅਤੇ ਰੇਲ ਸੇਵਾਵਾਂ ਵਿੱਚ ਢਿੱਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਿਰਦੇਸ਼ਾਂ ਅਨੁਸਾਰ ਘਰੇਲੂ ਉਡਾਣਾਂ ਅਤੇ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਦਾ ਵਧੇਰੇ ਵਿਸਥਾਰ ਕੀਤਾ ਜਾਵੇਗਾ। ਦੁਕਾਨਾਂ ਵਿੱਚ ਇੱਕ ਵਾਰ ਵਿੱਚ 5 ਤੋਂ ਵੱਧ ਲੋਕ ਹੋ ਸਕਦੇ ਹਨ। ਹਾਲਾਂਕਿ, ਉਨ੍ਹਾਂ ਨੂੰ ਸਮਾਜਕ ਦੂਰੀ ਬਣਾਈ ਰੱਖਣਾ ਲਾਜ਼ਮੀ ਹੋਵੇਗਾ।

ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਸੰਸਥਾਵਾਂ ਨੂੰ 15 ਜੁਲਾਈ, 2020 ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ ਵੱਲੋਂ ਐਸਓਪੀ ਜਾਰੀ ਕੀਤਾ ਜਾਵੇਗਾ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸਕੂਲ, ਕਾਲਜ ਅਤੇ ਕੋਚਿੰਗ ਸੰਸਥਾ, ਸਿਨੇਮਾ ਹਾਲ 31 ਜੁਲਾਈ 2020 ਤੱਕ ਬੰਦ ਰਹਿਣਗੇ।

ਵੰਦੇ ਭਾਰਤ ਮਿਸ਼ਨ ਦੇ ਤਹਿਤ ਸੀਮਤ ਢੰਗ ਨਾਲ ਯਾਤਰੀਆਂ ਦੀ ਕੌਮਾਂਤਰੀ ਹਵਾਈ ਯਾਤਰਾ ਦੀ ਇਜ਼ਾਜਤ ਹੈ। ਇਸ ਤੋਂ ਇਲਾਵਾ ਕੰਟੇਨਰ ਜ਼ੋਨ ਵਿੱਚ ਤਾਲਾਬੰਦੀ ਨੂੰ 31 ਜੁਲਾਈ 2020 ਤੱਕ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਯੂਐਚਐਫਡਬਲਯੂ) ਵੱਲੋਂ ਕੰਟੇਨਮੈਂਟ ਜ਼ੋਨ ਦੇ ਅੰਦਰ, ਸਖ਼ਤ ਘੇਰੇ ਦੇ ਨਿਯੰਤਰਣ ਨੂੰ ਬਣਾਏ ਰੱਖਿਆ ਜਾਵੇਗਾ ਅਤੇ ਸਿਰਫ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.