ETV Bharat / bharat

ਭਾਰਤ ਚੀਨ ਤਣਾਅ: ਪ੍ਰਧਾਨ ਮੰਤਰੀ ਦੀ ਅਗਵਾਈ 'ਚ ਸ਼ਾਮ 5 ਵਜੇ ਸਰਬ ਪਾਰਟੀ ਬੈਠਕ

author img

By

Published : Jun 19, 2020, 7:51 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਜੂਨ ਯਾਨੀ ਅੱਜ ਸ਼ਾਮ 5 ਵਜੇ ਇੱਕ ਸਰਬ ਪਾਰਟੀ ਬੈਠਕ ਕਰਨਗੇ। ਬੈਠਕ ਵਿੱਚ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ 'ਤੇ ਵਿਚਾਰ ਕੀਤਾ ਜਾਵੇਗਾ। ਹਾਲਾਂਕਿ, ਇਸ ਬੈਠਕ 'ਚ ਆਮ ਆਦਮੀ ਪਾਰਟੀ, ਆਰਜੇਡੀ ਨੂੰ ਹਾਲੇ ਸੱਦਾ ਨਹੀਂ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸਰਬ ਪਾਰਟੀ ਬੈਠਕ

ਨਵੀਂ ਦਿੱਲੀ: ਪੂਰਬੀ ਲੱਦਾਖ ਵਿੱਚ ਚੀਨ ਨਾਲ ਜਾਰੀ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਜੂਨ ਯਾਨੀ ਅੱਜ ਸ਼ਾਮ 5 ਵਜੇ ਇੱਕ ਸਰਬ ਪਾਰਟੀ ਬੈਠਕ ਕਰਨਗੇ। ਹੈ। ਇਸ ਵਰਚੁਅਲ ਮੀਟਿੰਗ ਵਿੱਚ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਭਾਗ ਲੈਣਗੇ। ਬੈਠਕ ਵਿੱਚ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ 'ਤੇ ਵਿਚਾਰ ਕੀਤਾ ਜਾਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਸ਼ਾਮ ਨੂੰ ਸੱਦੇ ਗਏ ਸਾਰੇ ਧਿਰਾਂ ਦੇ ਪ੍ਰਧਾਨਾਂ ਨਾਲ ਗੱਲਬਾਤ ਕੀਤੀ।

  • In order to discuss the situation in the India-China border areas, Prime Minister @narendramodi has called for an all-party meeting at 5 PM on 19th June. Presidents of various political parties would take part in this virtual meeting.

    — PMO India (@PMOIndia) June 17, 2020 " class="align-text-top noRightClick twitterSection" data=" ">

ਹਾਲਾਂਕਿ, ਇਸ ਬੈਠਕ 'ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ), ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਅਸਦੁਦੀਨ ਓਵੈਸੀ ਦੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਨੂੰ ਹਾਲੇ ਸੱਦਾ ਨਹੀਂ ਦਿੱਤਾ ਗਿਆ ਹੈ।

ਅਜੇ ਤੱਕ ਸੱਦਾ ਨਾ ਮਿਲਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਨੇ ਟਵੀਟ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਲਿਖਿਆ, 'ਕੇਂਦਰ ਵਿੱਚ ਇੱਕ ਅਜੀਬ ਹਉਮੈ ਭਰੀ ਸਰਕਾਰ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਸਰਕਾਰ ਹੈ, ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਹੈ, ਇਸ ਦੇ 4 ਸੰਸਦ ਮੈਂਬਰ ਹਨ। ਪਰ ਭਾਜਪਾ ਕਿਸੇ ਮਹੱਤਵਪੂਰਨ ਵਿਸ਼ੇ ‘ਤੇ ‘ਆਪ’ ਦੀ ਰਾਏ ਨਹੀਂ ਚਾਹੁੰਦੀ। ਪ੍ਰਧਾਨ ਮੰਤਰੀ ਮੀਟਿੰਗ ਵਿੱਚ ਕੀ ਕਹਿਣਗੇ, ਪੂਰਾ ਦੇਸ਼ ਇੰਤਜ਼ਾਰ ਕਰ ਰਿਹਾ ਹੈ।'

  • केन्द्र में एक अजीब अहंकार ग्रस्त सरकार चल रही है आम आदमी पार्टी की दिल्ली में सरकार है पंजाब में मुख्य विपक्षी पार्टी है 4 सांसद हैं देश भर में संगठन लेकिन किसी महत्वपूर्ण विषय पर भाजपा को AAP की राय नही चाहिये कल की बैठक में प्रधानमंत्री जी क्या बोलेंगे पूरे देश को इंतज़ार है?

    — Sanjay Singh AAP (@SanjayAzadSln) June 18, 2020 " class="align-text-top noRightClick twitterSection" data=" ">

ਇਸ ਦੇ ਨਾਲ ਹੀ ਰਾਜਦ ਦੇ ਰਾਜ ਸਭਾ ਮੈਂਬਰ ਮਨੋਜ ਝਾਅ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਲਿਖਿਆ, ‘ਰਾਜਦ 80 ਵਿਧਾਇਕਾਂ ਵਾਲੀ ਬਿਹਾਰ ਦੀ ਸਭ ਤੋਂ ਵੱਡੀ ਪਾਰਟੀ ਹੈ। ਪਾਰਟੀ ਦੇ ਰਾਜ ਸਭਾ ਦੇ ਪੰਜ ਸੰਸਦ ਮੈਂਬਰ ਹਨ। ਆਖ਼ਰਕਾਰ, ਰਾਜਦ ਨੂੰ ਸਰਬ ਪਾਰਟੀ ਮੀਟਿੰਗ ਤੋਂ ਦੂਰ ਕਿਉਂ ਰੱਖਿਆ ਗਿਆ?'

ਇਹ ਆਗੂ ਮੀਟਿੰਗ ਵਿੱਚ ਸ਼ਾਮਲ ਹੋਣਗੇ

ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸ਼ਿਵ ਸੈਨਾ ਮੁਖੀ ਅਤੇ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ, ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਟੀਆਰਐੱਸ ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਕੇ. ਚੰਦਰਸ਼ੇਖਰ ਰਾਓ, ਬੀਜੂ ਜਨਤਾ ਦਲ ਦੇ ਪ੍ਰਧਾਨ ਅਤੇ ਉੜੀਸਾ ਦੇ ਸੀਐਮ ਨਵੀਨ ਪਟਨਾਇਕ, ਸੀਪੀਆਈ-ਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਐਨਸੀਪੀ ਮੁਖੀ ਸ਼ਰਦ ਪਵਾਰ, ਵਾਈਐਸਆਰ ਕਾਂਗਰਸ ਦੇ ਪ੍ਰਧਾਨ ਅਤੇ ਆਂਧਰਾ ਪ੍ਰਦੇਸ਼ ਦੇ ਸੀਐੱਮ ਜਗਨ ਮੋਹਨ ਰੈਡੀ, ਜੇਡੀਯੂ ਦੇ ਪ੍ਰਧਾਨ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਸੀ. ਡੀਐਮਕੇ ਦੇ ਪ੍ਰਧਾਨ ਐਮ ਕੇ ਸਟਾਲਿਨ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.