ਨਵੀਂ ਦਿੱਲੀ: ਭਾਰਤ-ਪਾਕਿਸਤਾਨ ਸਰਹੱਦ 'ਤੇ ਸੁਰੱਖਿਆ ਬਲਾਂ ਨੂੰ ਖੁਫੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਲਈ ਉਹ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੀ ਮਦਦ ਲੈ ਸਕਦੇ ਹਨ। ਇਹ ਜਾਣਕਾਰੀ ਮਿਲਣ ਤੋਂ ਬਾਅਦ ਹੀ ਭਾਰਤੀ ਫੌਜ ਹਾਈ ਅਲਰਟ ‘ਤੇ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਜੰਮੂ ਕਸ਼ਮੀਰ ਦੇ ਭੀਮਬੇਰ ਗਲੀ ਅਤੇ ਨੌਸ਼ਹਿਰਾ ਸੈਕਟਰਾਂ ਵਿੱਚ ਹਥਿਆਰਾਂ ਨਾਲ ਅੱਤਵਾਦੀਆਂ ਦੀ ਮੌਜੂਦਗੀ ਹੋ ਸਕਦੀ ਹੈ ਅਤੇ ਪਾਕਿਸਤਾਨ ਦੀ ਬੈਟ ਘੁਸਪੈਠ ਵਿੱਚ ਉਨ੍ਹਾਂ ਦੀ ਮਦਦ ਕਰ ਸਕਦੀ ਹੈ। ਸੁਰੱਖਿਆ ਬਲਾਂ ਅਤੇ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਨਾਲ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੁਰੱਖਿਆ ਬਲਾਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਪਾਕਿਸਤਾਨ ਫੌਜ ਅੱਤਵਾਦੀਆਂ ਨੂੰ ਜਲਦ ਇਸ ਨੂੰ ਅੰਜ਼ਾਮ ਦੇਣ ਲਈ ਮਦਦ ਕਰ ਰਿਹਾ ਹੈ। ਅੱਤਵਾਦੀਆਂ ਖਿਲਾਫ ਭਾਰਤੀ ਪੱਖ ਤੋਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।