ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਗਸਤ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਖੁਫੀਆ ਏਜੰਸੀਆਂ ਨੇ ਇਸ ਸਮਾਗਮ ਦੌਰਾਨ ਅਯੁੱਧਿਆ ਵਿੱਚ ਅੱਤਵਾਦੀ ਹਮਲੇ ਲਈ ਅਲਰਟ ਜਾਰੀ ਕੀਤਾ ਹੈ।
ਖੁਫੀਆ ਏਜੰਸੀ 'ਰਾਅ' ਨੇ ਖਦਸ਼ਾ ਜਤਾਇਆ ਹੈ ਕਿ 5 ਅਗਸਤ ਨੂੰ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਯੁੱਧਿਆ ਦੇ ਰਾਮ ਮੰਦਰ ਲਈ ਭੂਮੀ ਪੂਜਨ ਦੌਰਾਨ ਹਮਲਾ ਕਰ ਸਕਦੇ ਹਨ।
ਅਲਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਹਮਲੇ ਦੀ ਯੋਜਨਾ ਬਣਾ ਰਹੀ ਹੈ। 5 ਅਗਸਤ ਨੂੰ ਹੋਣ ਵਾਲੇ ਸਮਾਗਮ ਦੇ ਨਾਲ ਨਾਲ ਆਜ਼ਾਦੀ ਦਿਹਾੜੇ ਮੌਕੇ ਵੀ ਅੱਤਵਾਦੀ ਹਮਲਾ ਹੋਣ ਦਾ ਖ਼ਦਸ਼ਾ ਹੈ। ਇਸ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਤੇ ਅਯੁੱਧਿਆ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਅਲਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਹਮਲੇ ਦੀ ਯੋਜਨਾ ਬਣਾ ਰਹੇ ਹਨ। ਸੂਤਰਾਂ ਮੁਤਾਬਕ ਆਈਐਸਆਈ ਨੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੂੰ ਅਫਗਾਨਿਸਤਾਨ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਹੈ।
ਰਾਅ ਦੀ ਰਿਪੋਰਟ ਦੇ ਅਨੁਸਾਰ ਆਈਐਸਆਈ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਭਾਰਤ ਭੇਜਿਆ ਹੈ ਅਤੇ ਉਹ ਵੱਖ-ਵੱਖ ਸਮੂਹਾਂ ਵਿੱਚ ਅਯੁੱਧਿਆ ਵਿੱਚ ਤੇ ਆਜ਼ਾਦੀ ਦਿਹਾੜੇ ਮੌਕੇ ਦਿੱਲੀ ਵਿੱਚ ਅੱਤਵਾਦੀ ਹਮਲੇ ਕਰ ਸਕਦੇ ਹਨ।
ਖੁਫੀਆ ਏਜੰਸੀ ਦੀ ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਈ ਵੀਵੀਆਈਪੀ ਵੀ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ।
ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਨੂੰ ਮੁੱਖ ਤੌਰ 'ਤੇ ਅਯੁੱਧਿਆ, ਦਿੱਲੀ ਅਤੇ ਕਸ਼ਮੀਰ 'ਚ ਜਾਂਚ ਕਰਨ ਅਤੇ ਹਰ ਕੰਮ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। 26 ਜੁਲਾਈ ਨੂੰ ਜੰਮੂ ਕਸ਼ਮੀਰ ਦੀ ਪੁਲਿਸ ਨੇ ਸ਼ੋਪੀਆਂ ਵਿੱਚ ਇੱਕ ਅੱਤਵਾਦੀ ਦੇ ਠਿਕਾਣੇ ਦਾ ਪਰਦਾਫਾਸ਼ ਕੀਤਾ, ਜਿੱਥੋਂ ਲਸ਼ਕਰ-ਏ-ਤੋਇਬਾ ਦੀ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ।