ਸ੍ਰੀਨਗਰ: ਖ਼ੂਫ਼ੀਆ ਏਜੰਸੀਆਂ ਮੁਤਾਬਕ ਅੱਤਵਾਦੀ ਸ੍ਰੀਨਗਰ ਅਤੇ ਅਵੰਤੀਪੋਰਾ ਦੇ ਹਵਾਈ ਟਿਕਾਣਿਆਂ 'ਤੇ ਹਮਲੇ ਦੀ ਸਾਜ਼ਿਸ਼ ਕਰ ਰਹੇ ਹਨ। ਜਾਣਕਾਰੀ ਮਿਲਣ ਤੋਂ ਬਾਅਦ ਇਨ੍ਹਾਂ ਟਿਕਾਣਿਆਂ ਅਤੇ ਨਜ਼ਦੀਕੀ ਇਲਾਕਿਆਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਅੱਤਵਾਦੀ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀਆਂ ਚੋਣਾਂ ਤੋਂ ਪਹਿਲਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਫ਼ੌਜ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਦੱਸ ਦਈਏ ਕਿ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ 'ਚ ਫ਼ੌਜ ਹਮੇਸ਼ਾ ਚੌਕਸ ਰਹਿੰਦੀ ਹੈ। ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆਂ ਬਲਾਂ ਨਾਲ ਹੋਏ ਮੁਕਾਬਲੇ 'ਚ ਛੇ ਅੱਤਵਾਦੀ ਮਾਰੇ ਗਏ ਸਨ। ਇਸ ਵਿੱਚ ਇੱਕ ਜਵਾਨ ਸ਼ਹੀਦ ਹੋਇਆ ਸੀ ਅਤੇ ਇੱਕ ਆਮ ਨਾਗਰਿਕ ਵੀ ਮਾਰਿਆ ਗਿਆ ਸੀ।