ਬਿਹਾਰ: 1 ਅਗਸਤ ਨੂੰ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਭਰ ਚੋਂ ਹੁੰਦਾ ਹੋਇਆ ਐਤਵਾਰ ਨੂੰ ਪਟਨਾ ਸਾਹਿਬ ਪਹੁੰਚਿਆ। ਜਾਣਕਾਰੀ ਲਈ ਦੱਸ ਦੇਈਏ ਕਿ ਨਨਕਾਣਾ ਸਾਹਿਬ ਤੋਂ ਆਇਆ ਇਹ ਕੌਮਾਂਤਰੀ ਨਗਰ ਕੀਰਤਨ ਹਰ ਉਸ ਜਗ੍ਹਾ ਹਾਜ਼ਰੀ ਭਰੇਗਾ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਗਏ ਸਨ।
ਇਹ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਸਰਕਾਰ, ਗੁਰੂਦਵਾਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੱਢਿਆ ਗਿਆ ਹੈ। 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿੱਚ ਇਸ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ।
ਇਹ ਵੀ ਪੜ੍ਹੋ : ETV ਭਾਰਤ ਦੀ ਖ਼ਬਰ ਦਾ ਅਸਰ, ਪਿੰਡ ਟੇਢੀ ਵਾਲਾ 'ਚ ਪਹੁੰਚਿਆ ਪ੍ਰਸ਼ਾਸਨ
ਨਗਰ ਕੀਰਤਨ ਵਿੱਚ ਸ਼ਾਮਲ ਇੱਕ ਸ਼ਰਧਾਲੂ ਨੂੰ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੀ ਦੂਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸ਼ਾਇਦ ਹੁਣ ਸਭ ਕੁੱਝ ਠੀਕ ਹੋਣ ਦੀ ਉਮੀਦ ਹੈ। ਇੱਕ ਹੋਰ ਸ਼ਰਧਾਲੂ ਨੇ ਕਿਹਾ ਕਿ ਅਸੀਂ ਇਥੇ ਦਰਸ਼ਨ ਕਰਨ ਆਏ ਹਾਂ ਅਤੇ ਸਾਨੂੰ ਭਾਰਤ ਆ ਕੇ ਬਹੁਤ ਚੰਗਾ ਮਹਿਸੂਸ ਹੋ ਰਿਹਾ ਹੈ।
ਬਿਹਾਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 26, 27 ਅਤੇ 28 ਦਸੰਬਰ ਨੂੰ ਰਾਜਗੀਰ ਵਿਖੇ ਆਯੋਜਿਤ ਕੀਤਾ ਜਾਵੇਗਾ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬਿਹਾਰ ਵਿੱਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਜਪਾਲ ਫੱਗੂ ਚੌਹਾਨ ਵੀ ਇਸ ਪ੍ਰਕਾਸ਼ ਪੂਰਬ ਵਿਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਬਿਹਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਅਤੇ ਰਾਜਪਾਲ ਦੇ ਆਉਣ ਕਰਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰੋਗਰਾਮ ਦੀ ਤਿਆਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।