ਨਵੀਂ ਦਿੱਲੀ: ਕਾਂਗਰਸੀ ਆਗੂ ਪੀ.ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਵਿਚ ਸੁਣਵਾਈ ਖ਼ਤਮ ਹੋ ਗਈ ਹੈ ਤੇ ਚਿਦੰਬਰਮ ਨੂੰ 13 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ ਜਿਸ ਵਿੱਚ ਚਿਦੰਬਰਮ ਲਈ ਇੱਕ ਦਿਨ ਦੀ ਰਿਮਾਂਡ ਮੰਗੀ ਗਈ ਸੀ।
ਦੱਸ ਦਈਏ, ਮਨੀ ਲਾਂਡਰਿੰਗ ਮਾਮਲੇ ਵਿੱਚ ਪੀ.ਚਿੰਦਬਰਮ ਦੀ ਜ਼ਮਾਨਤ ਦੀ ਪਟੀਸ਼ਨ 'ਤੇ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਇੱਕ ਦਿਨ ਦੀ ਹਿਰਾਸਤ ਮੰਗ ਰਿਹਾ ਸੀ ਤੇ ਜਿਸ ਮਾਮਲੇ ਵਿੱਚ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ।
ਕੇਂਦਰੀ ਜਾਂਚ ਬਿਊਰੋ ਨੇ ਚਿਦੰਬਰਮ ਨੂੰ INX media ਮਾਮਲੇ ਵਿੱਚ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਕੇਂਦਰੀ ਮੰਤਰੀ ਤੇ ਉੁਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਦਾ ਨਾਂਅ INX media ਮਾਮਲੇ ਵਿੱਚ ਪੀਟਰ ਤੇ ਇੰਦ੍ਰਾਣੀ ਮੁਖਰਜੀ ਵੱਲੋਂ ਦੱਸਣ ਤੋਂ ਬਾਅਦ ਸਾਹਮਣੇ ਆਇਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਮਨੀ ਲਾਂਡਰਿੰਗ ਮਾਮਲੇ ਵਿੱਚ ਉਹ ਫ਼ਿਲਹਾਲ ਈਡੀ ਦੀ ਹਿਰਾਸਤ ਵਿੱਚ ਹਨ ਤੇ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ ਚਿਦੰਬਰਮ ਦੇ ਖ਼ਿਲਾਫ਼ 2017 ਵਿੱਚ ਹੋਏ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ।