ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਮਾਨਤ ਦੇਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰਨ ਲਈ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਸੁਪਰੀਮ ਕੋਰਟ ਨੇ ਪਿਛਲੇ ਸਾਲ 22 ਅਕਤੂਬਰ ਨੂੰ ਇਸ ਮਾਮਲੇ ਵਿੱਚ ਚਿਦੰਬਰਮ ਨੂੰ ਜ਼ਮਾਨਤ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਨਾ ਤਾਂ ਚਿੰਦਬਰਮ 'ਫਲਾਈਟ ਰਿਸਕ' 'ਤੇ ਹਨ ਅਤੇ ਨਾ ਹੀ ਉਨ੍ਹਾਂ ਦੇ ਸੁਣਵਾਈ ਤੋਂ ਫ਼ਰਾਰ ਹੋਣ ਦੀ ਸੰਭਾਵਨਾ ਹੈ।
ਚਿਦੰਬਰਮ ਨੂੰ ਪਿਛਲੇ ਸਾਲ 21 ਅਗਸਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ, ਜੋ ਕਿ 15 ਮਈ, 2017 ਨੂੰ ਦਰਜ ਕੀਤਾ ਗਿਆ ਸੀ, ਜਿਸ ਵਿੱਚ ਐੱਫਆਈਪੀਬੀ ਨੇ ਸਾਲ 2007 ਵਿੱਚ 305 ਕਰੋੜ ਰੁਪਏ ਦੇ ਵਿਦੇਸ਼ੀ ਫ਼ੰਡ ਪ੍ਰਾਪਤ ਕਰਨ ਲਈ ਆਈਐਨਐਕਸ ਮੀਡੀਆ ਸਮੂਹ ਨੂੰ ਮਨਜ਼ੂਰੀ ਦਿੱਤੀ ਸੀ।
ਚਿਦੰਬਰਮ ਨੇ ਇਸ ਮਾਮਲੇ ਵਿੱਚ ਆਪਣੇ ਉੱਤੇ ਲਗਾਏ ਗਏ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।