ਚੰਡੀਗੜ੍ਹ :ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਇਕ ਪਾਸੇ ਦੇਸ਼ਭਰ ਦੇ ਲੋਕ ਭਾਰੀ ਮੁਸੀਬਤ ਦੇ ਦੌਰ 'ਚ ਜੀਅ ਰਹੇ ਹਨ, ਉੱਥੇ ਹੀ ਖ਼ਬਰ ਆ ਰਹੀ ਹੈ ਕਿ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ਮੁਤਾਬਕ ਆਈਐੱਸਆਈਐੱਸ ਦੇ ਗਰੁੱਪ ਨੇ ਦਿੱਲੀ 'ਚ ਲੌਕਡਾਊਨ ਦੀ ਵਜ੍ਹਾ ਨਾਲ ਥਾਂ-ਥਾਂ ਡਿਊਟੀ 'ਤੇ ਤੈਨਾਤ ਪੁਲਿਸ ਅਧਿਕਾਰੀਆਂ 'ਤੇ ਹਮਲੇ ਦੀ ਸਾਜ਼ਿਸ਼ ਰਚ ਰਹੇ ਹਨ।
ਦੱਸਣਯੋਗ ਹੈ ਕਿ ਆਈਐੱਸਆਈਐੱਸ ਨੂੰ ਦੁਨੀਆ ਦੇ ਸਭ ਤੋਂ ਖੂੰਖਾਰ ਅੱਤਵਾਦੀ ਸੰਗਠਨਾਂ 'ਚੋਂ ਇੱਕ ਗਿਣਿਆ ਜਾਂਦਾ ਹੈ। ਇਨ੍ਹਾਂ ਦੀ ਅੱਤਵਾਦੀ ਗਤੀਵਿਧੀਆਂ ਨੇ ਕਈ ਦੇਸ਼ਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਕੋਰੋਨਾ ਵਾਇਰਸ ਦੇ ਚੱਲਦੇ ਲੌਕਡਾਊਨ ਦੌਰਾਨ ਡਿਊਟੀ 'ਚ ਤੈਨਾਤ ਪੁਲਿਸ ਜਵਾਨਾਂ ਨੂੰ ਅੱਤਵਾਦੀ ਸੰਗਠਨ ਆਈਐੱਸਆਈਐੱਸ ਆਪਣਾ ਨਿਸ਼ਾਨਾ ਬਣਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ 'ਚ ਲਾਕਡਾਊਨ ਹੋਣ ਦੀ ਸਥਿਤੀ 'ਚ ਡਿਊਟੀ ਦੌਰਾਨ ਦਿੱਲੀ 'ਚ ਕਾਨੂੰਨ ਤੇ ਵਿਵਸਥਾ ਬਣਾਈ ਰੱਖਣ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ Pickets, barricades, checkposts 'ਤੇ ਤੈਨਾਤ ਹਨ, ਉਨ੍ਹਾਂ ਨੇ ਆਈਐੱਸਆਈਐੱਸ ਗਰੁੱਪਾਂ ਦੁਆਰਾ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਸੂਚਨਾ ਦੇ ਸਾਹਮਣੇ ਆਉਣ ਤੋਂ ਬਾਅਦ Deputy Commissioner of Police, Special Cell ਨੇ ਕਿਹਾ ਹੈ ਕਿ ਫੀਲਡ ਸਟਾਫ ਨੂੰ ਨਵੇਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲਦ ਹੀ ਸੂਚਿਤ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ 25 ਮਾਰਚ ਦੀ ਰਾਤ 12 ਵਜੇ ਤੋਂ ਦਿੱਲੀ ਸਮੇਤ ਪੂਰੇ ਦੇਸ਼ 'ਚ 21 ਦਿਨਾਂ ਦਾ ਲਾਕਡਾਊਨ ਚੱਲ ਰਿਹਾ ਹੈ। ਇਸ ਦੇ ਤਹਿਤ ਦਿੱਲੀ 'ਚ ਵੀ ਥਾਂ-ਥਾਂ ਸੁਰੱਖਿਆ ਸਖ਼ਤ ਕਰਨ ਦੇ ਨਾਲ ਹੀ ਪੁਲਿਸ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ।