ਨਵੀਂ ਦਿੱਲੀ: ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਨੇ ਨਾਗਰਿਕਤਾ ਸੋਧ ਬਿੱਲ, 2019 ਦੇ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਸੰਸਦ ਦੇ ਦੋਵੇਂ ਸਦਨਾਂ ਨੇ ਪਾਸ ਕਰ ਦਿੱਤਾ ਹੈ।
ਲੋਕ ਸਭਾ ਦੇ ਸੰਸਦ ਮੈਂਬਰ ਕੁਨਾਲੀਕੁੱਟੀ ਪੀਕੇ, ਨਵਾਸ ਕਾਨੀ, ਈਟੀ ਮੁਹੰਮਦ ਬਸ਼ੀਰ ਅਤੇ ਆਈਯੂਐਮਐਲ ਦੇ ਰਾਜ ਸਭਾ ਮੈਂਬਰ ਅਬਦੁੱਲ ਵਹਾਬ ਸਮੇਤ ਚਾਰ ਪਟੀਸ਼ਨਰਾਂ ਨੇ ਪਟੀਸ਼ਨ ਦਾਇਰ ਕੀਤੀ।
ਉੱਤਰ-ਪੂਰਬੀ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਅਤੇ ਸਥਾਨਕ ਲੋਕ CAB ਦੇ ਪਾਸ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਰਾਜ ਸਭਾ ਵਿੱਚ CAB ਦੇ ਪਾਸ ਹੋਣ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਅਸਮ ਦੇ ਕੁੱਝ ਜ਼ਿਲ੍ਹਿਆਂ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: 'ਨਾਗਰਿਕਤਾ ਸੋਧ ਬਿਲ ਪਾਸ ਹੋਣਾ ਸੰਵਿਧਾਨਿਕ ਇਤਿਹਾਸ 'ਚ ਕਾਲਾ ਦਿਨ'
ਦੱਸ ਦਈਏ ਕਿ ਰਾਜ ਸਭਾ ਵਿੱਚ ਬੁੱਧਵਾਰ ਨੂੰ CAB ਪਾਸ ਹੋ ਗਿਆ ਸੀ। ਉਪਰਲੇ ਸਦਨ ਦੇ ਲਗਭਗ 125 ਮੈਂਬਰਾਂ ਨੇ ਬਿੱਲ ਦੇ ਹੱਕ ਵਿੱਚ ਵੋਟ ਦਿੱਤੀ ਜਦਕਿ 105 ਸੰਸਦ ਮੈਂਬਰਾਂ ਨੇ ਇਸ ਬਿੱਲ ਦੇ ਵਿਰੁੱਧ ਵੋਟ ਦਿੱਤੀ, ਜਿਸ ਨੂੰ ਲੋਕ ਸਭਾ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਪਾਸ ਕਰ ਦਿੱਤਾ ਸੀ।
ਬਿੱਲ ਵਿੱਚ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਧਾਰਮਿਕ ਅੱਤਿਆਚਾਰ ਤੋਂ ਭੱਜ ਰਹੇ ਹਿੰਦੂ, ਈਸਾਈ, ਸਿੱਖ, ਬੋਧੀ ਅਤੇ ਜ਼ੋਰਾਸਟ੍ਰੀਅਨ ਭਾਈਚਾਰਿਆਂ ਦੇ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਮੰਗ ਕੀਤੀ ਗਈ ਹੈ ਜੋ 31 ਦਸੰਬਰ, 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਵਿੱਚ ਆਏ ਸਨ।