ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਜੇਪੀ ਨੱਡਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਚੁਣੇ ਗਏ ਹਨ। ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਜੇਪੀ ਨੱਡਾ ਦੇ ਨਾਂਅ ਦੀ ਚੋਣ ਕੀਤੀ ਗਈ। ਹਾਲਾਂਕਿ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਜੇਪੀ ਨੱਡਾ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਪਰ ਉਸ ਸਮੇਂ ਅਮਿਤ ਸ਼ਾਹ ਨੂੰ ਭਾਜਪਾ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ।
ਨੱਡਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਦੀ ਸ਼ਾਮ ਨੂੰ ਦਿੱਤੀ। ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੰਸਦੀ ਬੋਰਡ ਨੇ ਜੇਪੀ ਨੱਡਾ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਹੈ।