ETV Bharat / bharat

ਗਣਤੰਤਰ ਦਿਵਸ 2020 ਮੌਕੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਹੋਣਗੇ ਮੁੱਖ ਮਹਿਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ। ਪੀਐਮ ਮੋਦੀ 11 ਵੀਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਪਹੁੰਚੇ ਹਨ।

ਫ਼ੋਟੋ
author img

By

Published : Nov 14, 2019, 6:44 AM IST

ਬ੍ਰਾਸੀਲੀਆ: ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਬਣਨ ਦਾ ਸੱਦਾ ਸਵੀਕਾਰ ਕਰ ਲਿਆ। ਪ੍ਰਧਾਨਮੰਤਰੀ ਮੋਦੀ 11 ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਪਹੁੰਚੇ ਹਨ। ਇਸ ਸੰਮੇਲਨ ਦੌਰਾਨ ਮੋਦੀ ਨੇ ਬੋਲਸੋਨਾਰੋ ਨਾਲ ਮੁਲਾਕਾਤ ਕੀਤੀ।

ਇਹ ਬ੍ਰਿਕਸ ਸੰਮੇਲਨ ਅੱਤਵਾਦ ਵਿਰੋਧੀ ਸਹਿਯੋਗ ਲਈ ਢਾਂਚੇ ਦੇ ਨਿਰਮਾਣ 'ਤੇ ਕੇਂਦ੍ਰਤ ਕਰੇਗਾ ਅਤੇ ਵਿਸ਼ਵ ਦੀਆਂ 5 ਵੱਡੀਆਂ ਅਰਥਵਿਵਸਥਾਵਾਂ ਨਾਲ ਭਾਰਤ ਦੇ ਸੰਬੰਧ ਮਜ਼ਬੂਤ ​​ਕਰੇਗਾ।

ਬ੍ਰਿਕਸ ਵਿਸ਼ਵ ਦੀਆਂ 5 ਉੱਭਰ ਰਹੀਆਂ ਅਰਥਚਾਰਿਆਂ ਦਾ ਸਮੂਹ ਹੈ ਜਿਸ ਵਿੱਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਸ਼ਾਮਲ ਹਨ। ਦੋਵਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਾਰਥਕ ਗੱਲਬਾਤ ਕੀਤੀ। ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਬੋਲਸਨਾਰੋ ਨੂੰ 2020 ਦੇ ਗਣਤੰਤਰ ਦਿਵਸ ਸਮਾਰੋਹ ਲਈ ਬੁਲਾਇਆ। ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਖ਼ੁਸ਼ੀ-ਖ਼ੁਸ਼ੀ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

jair bolsonaro will be guest on 2020 republic day in india
ਧੰਨਵਾਦ ਟਵਿੱਟਰ

ਬਿਆਨ ਵਿੱਚ ਉਨ੍ਹਾਂ ਕਿਹਾ ਕਿ, "ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਦੋਵੇਂ ਦੇਸ਼ ਰਣਨੀਤਕ ਭਾਈਵਾਲੀ ਨੂੰ ਵਿਆਪਕ ਰੰਗ ਨਾਲ ਵਿਸ਼ਾਲ ਕਰ ਸਕਦੇ ਹਨ। ਮੋਦੀ ਨੇ ਬ੍ਰਾਜ਼ੀਲ ਤੋਂ ਹੋਣ ਵਾਲੇ ਸੰਭਾਵਤ ਨਿਵੇਸ਼ ਦੇ ਖੇਤਰਾਂ ਦਾ ਹਵਾਲਾ ਦਿੱਤਾ, ਜਿਨ੍ਹਾਂ ਵਿੱਚ ਖੇਤੀਬਾੜੀ ਉਪਕਰਨ, ਪਸ਼ੂ ਪਾਲਣ, ਫ਼ਸਲਾਂ ਦੀ ਕਟਾਈ ਦੀਆਂ ਤਕਨੀਕਾਂ ਅਤੇ ਜੀਵ-ਬਾਲਣ ਖੇਤਰ ਸ਼ਾਮਲ ਹਨ।

ਇਹ ਵੀ ਪੜ੍ਹੋ: ਗੂਗਲ ਨੇ ਡੂਡਲ ਕਰ ਦਿੱਤੀ ਬਾਲ ਦਿਵਸ ਦੀ ਵਧਾਈ

ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਸਹਿਮਤ ਹੋਏ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਇਕ ਵੱਡਾ ਵਪਾਰਕ ਵਫ਼ਦ ਉਨ੍ਹਾਂ ਦੇ ਨਾਲ ਭਾਰਤ ਜਾਵੇਗਾ। ਦੋਵਾਂ ਨੇਤਾਵਾਂ ਨੇ ਪੁਲਾੜ ਅਤੇ ਰੱਖਿਆ ਖੇਤਰਾਂ ਸਮੇਤ ਸਹਿਯੋਗ ਦੇ ਹੋਰ ਖੇਤਰਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ। ਮੋਦੀ ਨੇ ਰਾਸ਼ਟਰਪਤੀ ਬੋਲਸੋਨਾਰੋ ਦੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਮੁਕਤ ਯਾਤਰਾ ਮੁਹੱਈਆ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ।

Intro:Body:

modi

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.