ਨਵੀਂ ਦਿੱਲੀ: ਜਾਮਾ ਮਸਜਿਦ ਸ਼ਨੀਵਾਰ ਤੋਂ ਲੋਕਾਂ ਲਈ ਖੋਲ੍ਹ ਦਿੱਤੀ ਗਈ ਹੈ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸਯਦ ਅਹਿਮਦ ਬੁਖਾਰੀ ਨੇ ਕਿਹਾ ਕਿ ਸਮਾਜਿਕ ਦੂਰੀ ਦੇ ਚੱਲਦਿਆਂ ਮਸਜਿਦ ਸਵੇਰੇ 9 ਤੋਂ 10 ਵਜੇ ਤੱਕ ਖੁੱਲੀ ਰਹੇਗੀ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸੰਕਰਮ ਦੇ ਫੈਲਣ ਤੋਂ ਰੋਕਣ ਲਈ ਰਾਜ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਤਾਲਾਬੰਦੀ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ। ਅਨਲੌਕ ਦੇ ਪਹਿਲੇ ਗੇੜ ਵਿੱਚ, ਮੰਦਰਾਂ ਨੂੰ ਸਾਵਧਾਨੀ ਨਾਲ ਖੋਲ੍ਹਣ ਦੀ ਆਗਿਆ ਸੀ। ਇਸ ਦੇ ਨਾਲ ਹੀ, ਅਨਲੌਕ ਦੇ ਦੂਜੇ ਗੇੜ 'ਚ ਜਾਮਾ ਮਸਜਿਦ ਵੀ ਆਮ ਲੋਕਾਂ ਲਈ ਖੋਲ੍ਹ ਦਿੱਤੀ ਗਈ ਹੈ।