ਕੋਲਕਾਤਾ : ਪੱਛਮੀ ਬੰਗਾਲ ਦੇ ਮੰਤਰੀ ਅਤੇ ਜਮੀਅਤ-ਉਲੇਮਾ-ਏ-ਹਿੰਦ ਦੇ ਪ੍ਰਦੇਸ਼ ਪ੍ਰਧਾਨ ਸਿਦੀਕੁੱਲਾ ਚੌਧਰੀ ਨੇ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਧਮਕੀ ਦਿੱਤੀ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਕਿ ਜੇਕਰ ਨਾਗਰਿਕਤਾ ਸੋਧ ਕਾਨੂੰਨ ਤੁਰੰਤ ਵਾਪਸ ਨਾ ਲਿਆ ਗਿਆ ਤਾਂ, ਜਦ ਵੀ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਇਥੇ ਦੌਰੇ 'ਤੇ ਆਉਣਗੇ ਤਾਂ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਕਦਮ ਨਹੀਂ ਰੱਖਣ ਦਿੱਤਾ ਜਾਵੇਗਾ।
ਸਿਦੀਕੁੱਲਾ ਚੌਧਰੀ ਨੇ ਕਿਹਾ, " ਇਹ ਵਿਵਾਦਤ ਕਾਨੂੰਨ ਮਾਨਵਤਾ ਅਤੇ ਦੇਸ਼ 'ਚ ਕਈ ਸਾਲਾਂ ਤੋਂ ਰਹਿ ਰਹੇ ਨਾਗਰਿਕਾਂ ਦੇ ਵਿਰੁੱਧ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇੱਕ ਰੈਲੀ ਦੇ ਦੌਰਾਨ ਚੌਧਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਸ਼ਾਹ ਨੂੰ ਸ਼ਹਿਰ ਦੇ ਹਵਾਈ ਅੱਡੇ ਤੋਂ ਬਾਹਰ ਕਦਮ ਨਹੀਂ ਰੱਖਣ ਦਵਾਂਗੇ। ਉਨ੍ਹਾਂ ਨੂੰ ਰੋਕਣ ਲਈ ਅਸੀਂ ਵੱਡਾ ਜਨਸਮੂਹ ਇੱਕਠਾ ਕਰ ਸਕਦੇ ਹਾਂ। "
ਇਸ ਬਾਰੇ ਸੂਬੇ ਦੇ ਲਾਇਬ੍ਰੇਰੀ ਸੇਵਾ ਮੰਤਰੀ ਨੇ ਦਾਅਵਾ ਕੀਤਾ ਕਿ ਸੰਸਥਾ ਦਾ ਰੋਸ ਪ੍ਰਦਰਸ਼ਨ ਲੋਕਤੰਤਰੀ ਅਤੇ ਸ਼ਾਂਤਮਈ ਤਰੀਕੇ ਨਾਲ ਹੋਵੇਗਾ।ਉਨ੍ਹਾਂ ਕਿਹਾ, “ਅਸੀਂ ਹਿੰਸਕ ਪ੍ਰਦਰਸ਼ਨਾਂ 'ਚ ਵਿਸ਼ਵਾਸ ਨਹੀਂ ਕਰਦੇ ਪਰ ਅਸੀਂ ਨਾਗਰਿਕਤਾ ਸੋਧ ਕਾਨੂੰਨ ਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜਨ (ਐਨਆਰਸੀ) ਦਾ ਪੂਰੇ ਤਰੀਕੇ ਨਾਲ ਵਿਰੋਧ ਕਰਾਂਗੇ। ਮੰਤਰੀ ਨੇ ਕਿਹਾ ਕਿ ਲੋਕਾਂ ਪਹਿਲਾਂ ਤੋਂ ਹੀ ਭਾਜਪਾ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕੋਲਕਾਤਾ ਸਣੇ ਦੇਸ਼ ਭਰ ਦੇ ਕਈ ਸੂਬਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਹੋਰ ਪੜ੍ਹੋ : ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਵਿੱਚ ਰਾਜਘਾਟ 'ਤੇ ਸਤਿਆਗ੍ਰਹਿ ਕਰੇਗੀ ਕਾਂਗਰਸ
ਸਿਦੀਕੁੱਲਾ ਚੌਧਰੀ ਨੇ ਰਾਣੀ ਰਾਸਮੋਨੀ ਐਵਨਿਊ ਵਿਖੇ ਰੈਲੀ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਦੇ 56 ਇੰਚ ਦੀ ਛਾਤੀ ਨੇ ਦੇਸ਼ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਕਿਉਂਕਿ ਉਹ ਨਫ਼ਰਤ ਤੇ ਵੰਡ ਦੀ ਰਾਜਨੀਤੀ ਕਰ ਰਹੇ ਹਨ। ਰੈਲੀ ਦੇ ਦੌਰਾਨ ਬੁਲਾਰਿਆਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸੀਸੀਏ ਅਤੇ ਐਨਆਰਸੀ ਦੇ ਵਿਰੋਧ 'ਚ ਸੜਕਾਂ 'ਤੇ ਉਤਰਨ ਲਈ ਧੰਨਵਾਦ ਕੀਤਾ।