ETV Bharat / bharat

ਜੰਮੂ ਕਸ਼ਮੀਰ: ਸ੍ਰੀਨਗਰ ਮੁਕਾਬਲੇ 'ਚ 1 ਅੱਤਵਾਦੀ ਢੇਰ, ਸੀਆਰਪੀਐਫ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਮਾਲਬਾਗ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮੁਕਾਬਲੇ ਵਿੱਚ ਸੀਆਰਪੀਐਫ ਦੇ ਇੱਕ ਹੈੱਡ ਕਾਂਸਟੇਬਲ ਦੇ ਸ਼ਹੀਦ ਹੋਣ ਦੀ ਖ਼ਬਰ ਹੈ।

author img

By

Published : Jul 3, 2020, 8:14 AM IST

ਜੰਮੂ ਕਸ਼ਮੀਰ
ਜੰਮੂ ਕਸ਼ਮੀਰ

ਸ੍ਰੀਨਗਰ: ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਮਾਲਬਾਗ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਣ ਦੀਆਂ ਖ਼ਬਰਾਂ ਆਈਆਂ ਹਨ। ਜੰਮੂ ਕਸ਼ਮੀਰ ਪੁਲਿਸ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਸ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ।

ਅਧਿਕਾਰੀਆਂ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਖੇਤਰ ਦੀ ਘੇਰਾਬੰਦੀ ਕੀਤੀ ਗਈ ਹੈ। ਮੁਕਾਬਲੇ ਦੌਰਾਨ ਹੋਈ ਗੋਲੀਬਾਰੀ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਹੈੱਡ ਕਾਂਸਟੇਬਲ ਕੁਲਦੀਪ ਓਰਾਓਂ ਸ਼ਹੀਦ ਹੋ ਗਏ ਹਨ। ਕੁਲਦੀਪ ਸੀਆਰਪੀਐਫ ਦੀ 118 ਵੀਂ ਬਟਾਲੀਅਨ ਵਿੱਚ ਤਾਇਨਾਤ ਸਨ ਅਤੇ ਉਹ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਦੇ ਵਸਨੀਕ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਹਜ਼ਰਤਬਲ ਦਰਗਾਹ ਨੇੜੇ ਮਾਲਬਾਗ ਖੇਤਰ ਵਿੱਚ ਹੋਇਆ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ ਤਾਂ ਲੁੱਕੇ ਹੋਏ ਅੱਤਵਾਦੀ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਸੀਆਰਪੀਐਫ ਦੇ ਤਿੰਨ ਜਵਾਨ ਜ਼ਖ਼ਮੀ ਹੋਏ। ਜ਼ਖਮੀ ਫੌਜੀਆਂ ਨੂੰ 92-ਬੇਸ ਫੌਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੰਭੀਰ ਰੂਪ ਨਾਲ ਜ਼ਖਮੀ ਸੀਆਰਪੀਐਫ ਦੇ ਜਵਾਨ ਕੁਲਦੀਪ ਨੇ ਹਸਪਤਾਲ ਵਿੱਚ ਹੀ ਆਪਣੀ ਆਖ਼ਰੀ ਸਾਹ ਲਈ।

ਇਸ ਤੋਂ ਪਹਿਲਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਸ ਖੇਤਰ ਦੀ ਘੇਰਾਬੰਦੀ ਕਰ ਲਈ ਅਤੇ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਕਾਰਵਾਈ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.