ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਅੱਗੇ ਵਾਲੇ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਤੇ ਤੂਫਾਨ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੀ ਪੁਸ਼ਟੀ ਫੌਜ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸੈਨਿਕ ਮੁਹੰਮਦ ਇਕਬਾਲ ਮੇਂਢਰ ਦੇ ਸਰਹੱਦੀ ਖ਼ੇਤਰ ਦੇ ਦੂਬੀ-ਸੁਜੀਵਾਨ ਇਲਾਕੇ ਵਿੱਚ ਡਿਊਟੀ ਦੇ ਰਿਹਾ ਸੀ। ਅਚਾਨਕ ਮੌਸਮ ਬਦਲਣ ਕਾਰਨ ਤੂਫਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ।
ਉਨ੍ਹਾਂ ਕਿਹਾ ਕਿ ਗੰਭੀਰ ਜ਼ਖਮੀ ਇਕਬਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਕੁੱਝ ਹੀ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਹਾਦਸੇ 'ਚ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ, ਉਹ ਹਸਪਤਾਲ 'ਚ ਜ਼ੇਰੇ ਇਲਾਜ ਹੈ।